CM ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕਿਸਾਨਾਂ ਦੇ ਪ੍ਰਦਰਸ਼ਨ ’ਚ ਹੋਏ ਸ਼ਾਮਲ

Friday, Oct 08, 2021 - 09:33 AM (IST)

CM ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕਿਸਾਨਾਂ ਦੇ ਪ੍ਰਦਰਸ਼ਨ ’ਚ ਹੋਏ ਸ਼ਾਮਲ

ਜਲੰਧਰ/ਮੋਹਾਲੀ (ਧਵਨ, ਨਿਆਮੀਆਂ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੀਆਂ ਹੱਤਿਆਵਾਂ ਨੂੰ ਲੈ ਕੇ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ’ਚ ਸ਼ਾਮਲ ਹੋਏ। ਦੱਸ ਦੇਈਏ ਕਿ ਚਰਨਜੀਤ ਚੰਨੀ ਦੇ ਪੁੱਤਰ ਦਾ ਵਿਆਹ 10 ਅਕਤੂਬਰ ਨੂੰ ਹੋਣਾ ਹੈ, ਜਿਸ ਦੇ ਸਬੰਧ ’ਚ ਬੀਤੇ ਦਿਨ ਉਨ੍ਹਾਂ ਨੇ ਆਪਣੇ ਘਰ ’ਚ ਸਮਾਰੋਹ ਦਾ ਆਯੋਜਨ ਕੀਤਾ ਹੋਇਆ ਸੀ। ਇਹ ਸਮਾਰੋਹ ਉਨ੍ਹਾਂ ਨੇ ਉਸ ਸਮੇਂ ਰੱਖਿਆ ਸੀ, ਜਦੋਂ ਲਖੀਮਪੁਰ ਖੀਰੀ ਦੀ ਘਟਨਾ ਨਹੀਂ ਵਾਪਰੀ ਸੀ।

ਪੜ੍ਹੋ ਇਹ ਵੀ ਖ਼ਬਰ - ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਣੋ ਦੇਵੀ ਦੇ ਦਰਬਾਰ ’ਚ 20,000 ਸ਼ਰਧਾਲੂਆਂ ਨੇ ਟੇਕਿਆ ਮੱਥਾ

ਮੁੱਖ ਮੰਤਰੀ ਦੇ ਨੇੜਲੇ ਨੇਤਾਵਾਂ ਦਾ ਕਹਿਣਾ ਹੈ ਕਿ ਚੰਨੀ ਨੇ ਆਪਣੇ ਪੁੱਤਰ ਦੇ ਵਿਆਹ ਨੂੰ ਦੇਖਦੇ ਹੋਏ ਆਯੋਜਿਤ ਕੀਤੇ ਗਏ ਸਮਾਰੋਹ ’ਚ ਮਹਿਮਾਨਾਂ ਨੂੰ ਵੀ ਸੱਦਾ ਦਿੱਤਾ ਹੋਇਆ ਸੀ। ਇਸ ਦੇ ਬਾਵਜੂਦ ਉਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ ’ਚ ਚੱਲ ਰਹੇ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਚਲੇ ਗਏ। ਚੰਨੀ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਹਿ ਦਿੱਤਾ ਹੈ ਕਿ ਜੇ ਲੋੜ ਪਈ ਤਾਂ ਉਹ ਆਉਣ ਵਾਲੇ ਦਿਨਾਂ ’ਚ ਵੀ ਕਿਸਾਨਾਂ ਨੂੰ ਲੈ ਕੇ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ’ਚ ਸ਼ਾਮਲ ਹੋ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

 ਦੱਸਿਆ ਜਾਂਦਾ ਹੈ ਕਿ 10 ਅਕਤੂਬਰ ਨੂੰ ਹੋਣ ਵਾਲੇ ਮੁੱਖ ਸਮਾਰੋਹ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੰਤਰੀਆਂ ਅਤੇ ਹਾਈਕਮਾਨ ਦੇ ਕੁਝ ਸੀਨੀਅਰ ਨੇਤਾਵਾਂ ਨੂੰ ਸੱਦਾ ਦਿੱਤਾ ਹੋਇਆ ਹੈ। ਚੰਨੀ ਨੇ ਨਾ ਸਿਰਫ਼ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਕਾਂਗਰਸੀਆਂ ਨੂੰ ਲਖੀਮਪੁਰ ਖੀਰੀ ਲਈ ਜਾ ਰਹੇ ਜਥੇ ’ਚ ਸ਼ਾਮਲ ਕਰਵਾਇਆ ਸਗੋਂ ਉਹ ਖੁਦ ਵੀ ਹੋਰ ਕਾਂਗਰਸੀ ਨੇਤਾਵਾਂ ਨਾਲ ਇਸ ਪ੍ਰਦਰਸ਼ਨ ’ਚ ਸ਼ਾਮਲ ਹੋਏ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ


author

rajwinder kaur

Content Editor

Related News