ਚੋਣ ਜ਼ਾਬਤਾ ਲੱਗਣ ਮਗਰੋਂ ਬੋਲੇ CM ਚੰਨੀ, ਕਿਹਾ-ਲੋਕਾਂ ਦੀ ਫੀਡਬੈਕ ਨਾਲ ਪਾਰਟੀ ਤੈਅ ਕਰੇਗੀ CM ਉਮੀਦਵਾਰ (ਵੀਡੀਓ)

01/08/2022 8:08:19 PM

ਚੰਡੀਗੜ੍ਹ (ਬਿਊਰੋ)-ਭਾਰਤੀ ਚੋਣ ਕਮਿਸ਼ਨਰ ਸੁਨੀਲ ਚੰਦਰਾ ਵੱਲੋਂ ਪੰਜ ਸੂਬਿਆਂ ’ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਦਿਆਂ ਹੀ ਪੰਜਾਬ ਸਮੇਤ ਪੰਜਾਂ ਸੂਬਿਆਂ ’ਚ ਚੋਣ ਜ਼ਾਬਤਾ ਲੱਗ ਗਿਆ ਹੈ। ਪੰਜਾਬ ’ਚ 14 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੁੱਛੇ ਸਵਾਲ ’ਤੇ ਕਿਹਾ ਕਿ ਇਹ ਪਾਰਟੀ ਦਾ ਫ਼ੈਸਲਾ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਪਾਰਟੀ ਲੋਕਾਂ ਤੋਂ ਜੋ ਵੀ ਫੀਡਬੈਕ ਜਾਵੇਗੀ, ਉਸ ਅਨੁਸਾਰ ਹੀ ਮੁੱਖ ਮੰਤਰੀ ਦੇ ਚਿਹਰੇ ਬਾਰੇ ਫ਼ੈਸਲਾ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਾਸੀਆਂ ਤੇ ਪਾਰਟੀ ਹਾਈਕਮਾਨ ਰਾਹੁਲ ਗਾਂਧੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ 111 ਦਿਨਾਂ ਦੌਰਾਨ ਆਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਤੌਰ ਮੁੱਖ ਮੰਤਰੀ ਲੋਕਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ।

 

ਇਹ ਵੀ ਪੜ੍ਹੋ ; ਅਦਾਕਾਰ ਸੋਨੂੰ ਸੂਦ ਦਾ ਪਰਿਵਾਰ ਫੜੇਗਾ ਕਾਂਗਰਸ ਦਾ ‘ਪੱਲਾ’, ਮਾਲਵਿਕਾ ਸੂਦ ਮੋਗਾ ਤੋਂ ਬਣ ਸਕਦੇ ਨੇ ਉਮੀਦਵਾਰ

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਨਿਯਮਾਂ ਅਨੁਸਾਰ ਹੀ ਚੱਲਣਗੇ ਤੇ ਉਨ੍ਹਾਂ ਤੋਂ ਬਾਹਰ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰੂਲ ਸਾਰਿਆਂ ਲਈ ਬਰਾਬਰ ਹਨ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਪੈਕੇਜ ਨਾ ਐਲਾਨ ਹੋਣ ’ਤੇ ਚੰਨੀ ਨੇ ਕਿਹਾ ਕਿ ਉਹ ਪ੍ਰਾਜੈਕਟ ਤਾਂ ਚੱਲ ਰਹੇ ਹਨ, ਉਨ੍ਹਾਂ ਨੂੰ ਸੌਗਾਤ ਨਹੀਂ ਕਿਹਾ ਜਾ ਸਕਦਾ। ਜੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਲਈ ਐਲਾਨ ਕਰਨੇ ਹੀ ਸਨ ਤਾਂ ਉਹ ਦਿੱਲੀ ’ਚੋਂ ਵੀ ਕਰ ਸਕਦੇ ਸਨ।


Manoj

Content Editor

Related News