ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਘਟਨਾ 'ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
Tuesday, Oct 05, 2021 - 11:00 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਖੀਮਪੁਰ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਕਾਰ ਸ਼ਾਮ 6 ਵਜੇ ਦੇ ਕਰੀਬ ਮੁਲਾਕਾਤ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਲਖੀਮਪੁਰ ਘਟਨਾ ਬਾਰੇ ਚਰਨਜੀਤ ਚੰਨੀ ਵੱਲੋਂ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹਾਲ ਹੀ 'ਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ ਯੂ. ਪੀ. ਬਾਰਡਰ 'ਤੇ ਰੋਕਿਆ ਗਿਆ
ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਇਸ ਦੁਖਦਾਇਕ ਘਟਨਾ 'ਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ਼ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ