CM ਚੰਨੀ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼ ਕਰਵਾਉਣ : ਪ੍ਰੋ. ਚੰਦੂਮਾਜਰਾ
Tuesday, Sep 21, 2021 - 03:19 AM (IST)
ਫਤਿਹਗੜ੍ਹ ਸਾਹਿਬ(ਜਗਦੇਵ,ਵਿਪਨ)- ਕਾਂਗਰਸ ਵੱਲੋਂ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਕੇਵਲ ਐਲਾਨ ਕਰਨ ਵਾਸਤੇ ਹੀ ਬਣਾਇਆ ਗਿਆ ਹੈ, ਕਿਉਂਕਿ ਹੁਣ ਕੰਮ ਕਰਨ ਦਾ ਸਮਾਂ ਹੀ ਨਹੀਂ ਰਿਹਾ । ਉਨ੍ਹਾਂ ਕਿਹਾ ਕਿ ਇਕ ਦਲਿਤ ਹੋਣ ਦੇ ਨਾਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਫ਼ਰਜ਼ ਬਣਦਾ ਹੈ ਕਿ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼ ਕਰਵਾਇਆ ਜਾਏ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਪ੍ਰੋ. ਚੰਦੂਮਾਜਰਾ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਪਾਸੋਂ ਮੰਗ ਕਰਦਿਆਂ ਕਿਹਾ ਕਿ ਜੋ ਐੱਸ. ਸੀ. ਸਕਾਲਰਸ਼ਿਪ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋੜਾਂ ਰੁਪਏ ਦੇ ਸਕੈਂਡਲ ਦੀ ਰਿਕਵਰੀ ਤਾਂ ਘੱਟੋ ਘੱਟ ਜ਼ਰੂਰ ਭਰਵਾਉਣ, ਕਿਉਂਕਿ ਪੂਰੇ ਦਲਿਤ ਭਾਈਚਾਰੇ ਨੂੰ ਚਰਨਜੀਤ ਚੰਨੀ ਤੋਂ ਵੱਡੀਆਂ ਉਮੀਦਾਂ ਹਨ ।
ਇਹ ਵੀ ਪੜ੍ਹੋ- CM ਚੰਨੀ ਵੱਲੋਂ ਮੀਟਿੰਗ ਦੌਰਾਨ ਗਰੀਬ-ਪੱਖੀ ਅਹਿਮ ਉਪਰਾਲੇ, 2 ਅਕਤੂਬਰ ਤੋਂ ਹੋਣਗੇ ਲਾਗੂ
ਇਸ ਮੌਕੇ ਵਿਧਾਨ ਸਭਾ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਤੇ ਅਤੇ ਵਿਧਾਨ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ’ਤੇ ਜਗਦੀਪ ਸਿੰਘ ਦਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਦੀਪ ਸਿੰਘ ਚੀਮਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਰਣਬੀਰ ਸਿੰਘ ਪੂਨੀਆ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਮਨਦੀਪ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ, ਊਧਮ ਸਿੰਘ ਮੈਨੇਜਰ, ਦਰਬਾਰਾ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਡੇਰਾ, ਕੁਲਦੀਪ ਸਿੰਘ ਸੌਂਢਾ ਸਰਕਲ ਪ੍ਰਧਾਨ, ਮਹਿੰਦਰ ਸਿੰਘ ਬਧੌਛੀ, ਜੈ ਸਿੰਘ ਬਾੜਾ, ਗੁਰਦੀਪ ਸਿੰਘ ਮੰਡੋਫਲ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਪਰਮਪਾਲ ਸਿੰਘ ਬੱਤਰਾ, ਕੁਲਵੰਤ ਸਿੰਘ ਸਿੰਧਵਾਂ, ਨਿਰਭੈ ਸਿੰਘ ਖੇੜਾ, ਜੁਝਾਰ ਸਿੰਘ ਮਾਜਰੀ ਸੋਢੀਆਂ, ਹਰਿੰਦਰ ਸਿੰਘ ਕੁੱਕੀ, ਕਰਮ ਸਿੰਘ ਰਟੀਡ, ਹਰਪ੍ਰੀਤ ਸਿੰਘ ਗੁੱਜਰਵਾਲ ਤੇ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।