CM ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

Monday, Nov 01, 2021 - 08:31 PM (IST)

CM ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਲਵਲੀ (54) ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਦੁਪਹਿਰ ਕੌਮੀ ਰਾਜਧਾਨੀ ਵਿਖੇ ਲੰਮੀ ਬੀਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

ਇਹ ਵੀ ਪੜ੍ਹੋ : CM ਚੰਨੀ ਵੱਲੋਂ ਸਸਤੀ ਬਿਜਲੀ ਦੇ ਐਲਾਨ ’ਤੇ ਅਕਾਲੀ ਦਲ ਦਾ ਵੱਡਾ ਹਮਲਾ, ਕਿਹਾ-ਜਨਤਾ ਨਾਲ ਕੀਤਾ ਜਾ ਰਿਹੈ ਧੋਖਾ

ਇਕ ਸ਼ੋਕ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅਰਵਿੰਦਰ ਸਿੰਘ ਲਵਲੀ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”
 


author

Manoj

Content Editor

Related News