CM ਚੰਨੀ ਨੇ ਪੇਸ਼ ਕੀਤਾ 100 ਦਿਨਾ ਰਿਪੋਰਟ ਕਾਰਡ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

Saturday, Jan 01, 2022 - 04:53 PM (IST)

CM ਚੰਨੀ ਨੇ ਪੇਸ਼ ਕੀਤਾ 100 ਦਿਨਾ ਰਿਪੋਰਟ ਕਾਰਡ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਤੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਬੱਸ ਪਾਸ ਤੋਂ ਬਿਨਾਂ ਕਾਲਜ ਤੇ ਯੂਨੀਵਰਸਿਟੀ ਦੇ ਆਈ ਕਾਰਡ ’ਤੇ ਹੀ ਸਰਕਾਰੀ ਬੱਸਾਂ ’ਚ ਮੁਫ਼ਤ ਸਫਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 31 ਮਾਰਚ ਤਕ ਵਿਦਿਆਰਥੀ ਬੱਸ ਪਾਸ ਬਣਾ ਲੈਣ, ਉਦੋਂ ਤਕ ਉਹ ਆਈ ਕਾਰਡ ਦਿਖਾ ਕੇ ਸਫਰ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 100 ਦਿਨਾਂ ਦੌਰਾਨ ਜਿਹੜੇ ਫ਼ੈਸਲੇ ਲਏ ਗਏ, ਉਨ੍ਹਾਂ ਦੀ ਪੰਜਾਬ ਵਾਸੀਆਂ ਨੇ ਸ਼ਲਾਘਾ ਕੀਤੀ ਹੈ ਕਿਉਂਕਿ ਇਹ ਆਮ ਲੋਕਾਂ ਦੇ ਹਿੱਤ ਵਾਲੇ ਫ਼ੈਸਲੇ ਸਨ। ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤੇ ਪਿਛਲੀਆਂ ਸਰਕਾਰਾਂ ਨੇ ਬਿਜਲੀ ਬਣਾਉਣ ਵਾਲਿਆਂ ਦੇ ਹੱਕ ’ਚ ਕੀਤੇ ਸਨ, ਉਨ੍ਹਾਂ ਨੂੰ ਅਸੀਂ ਰੱਦ ਕੀਤਾ।

ਇਹ ਵੀ ਪੜ੍ਹੋ : ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ, ਕਿਹਾ-PM ਮੋਦੀ ਦੇ ਪੰਜਾਬ ਦੌਰੇ ਦਾ ਕਰਾਂਗੇ ਵਿਰੋਧ

ਉਨ੍ਹਾਂ ਕਿਹਾ ਕਿ ਆਮ ਲੋਕਾਂ ’ਤੇ ਬਿਜਲੀ ਦੇ ਬਿੱਲਾਂ ਦਾ ਬੋਝ ਬਹੁਤ ਜ਼ਿਆਦਾ ਸੀ, ਇਸ ਲਈ 2 ਕਿਲੋਵਾਟ ਤਕ ਦੇ 20 ਲੱਖ ਪਰਿਵਾਰਾਂ ਦੇ ਪੁਰਾਣੇ ਸਾਰੇ ਬਕਾਇਆ ਬਿੱਲ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ’ਚ ਪਾਣੀ ਦੀਆਂ ਟੈਂਕੀਆਂ ਦੇ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਹਨ ਤੇ ਅੱਗੇ ਤੋਂ ਵੀ ਬਿੱਲ ਨਹੀਂ ਭਰਨਾ ਪੈਣਾ। ਇਸ ਨਾਲ 1168 ਕਰੋੜ ਰੁਪਿਆ ਪਿੰਡਾਂ ਅਤੇ 700 ਕਰੋੜ ਰੁਪਿਆ ਸ਼ਹਿਰਾਂ ਦਾ ਮੁਆਫ ਹੋਇਆ ਹੈ। ਅਸੀਂ ਪਾਣੀ ਦੇ ਬਿੱਲ ਪਿੰਡਾਂ ਤੇ ਸ਼ਹਿਰਾਂ ’ਚ 50 ਰੁਪਏ ਕਰ ਦਿੱਤਾ। ਪੰਜਾਬ ’ਚ ਸਰਕਾਰੀ ਨੌਕਰੀ ਲਈ 10ਵੀਂ ਤਕ ਪੰਜਾਬੀ ਪੜ੍ਹਨੀ ਲਾਜ਼ਮੀ ਕੀਤੀ ਗਈ ਤਾਂ ਕਿ ਬਾਹਰਲੇ ਸੂਬਿਆਂ ਦੇ ਨੌਜਵਾਨ ਨੌਕਰੀ ਲੈ ਲੈਂਦੇ ਸਨ ਪਰ ਪੰਜਾਬੀ ਨੌਜਵਾਨਾਂ ਨੂੰ ਨੌਕਰੀ ਨਹੀਂ ਮਿਲਦੀ ਸੀ, ਇਸ ਨਾਲ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ 


author

Manoj

Content Editor

Related News