ਚੋਣਾਂ ਦੀ ਤਾਰੀਖ਼ ਬਦਲਣ ’ਤੇ ਮੁੱਖ ਮੰਤਰੀ ਨੇ ਕੀਤਾ ਧੰਨਵਾਦ, ‘ਆਪ’ ’ਤੇ ਲਗਾਏ ਵੱਡੇ ਦੋਸ਼
Monday, Jan 17, 2022 - 10:01 PM (IST)
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਦੀ ਤਾਰੀਖ਼ ਵਿਚ ਬਦਲਾਅ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵੋਟਿੰਗ ਤਾਰੀਖ਼ ਛੇ ਦਿਨ ਅੱਗੇ ਪਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਚੋਣ ਕਮਿਸ਼ਨ ਨੇ ਪ੍ਰਵਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਲਾ ਦਿੱਤਾ ਸੀ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਬਨਾਰਸ ਜਾਂਦੀਆਂ ਹਨ, ਅਜਿਹੇ ਵਿਚ ਜੇਕਰ ਤਾਰੀਖ਼ ਨਹੀਂ ਬਦਲੀ ਜਾਂਦੀ ਤਾਂ ਵੱਡੀ ਗਿਣਤੀ ਵਿਚ ਲੋਕ ਵੋਟ ਨਹੀਂ ਕਰ ਸਕਣਗੇ। ਹੁਣ ਜਦੋਂ ਚੋਣ ਕਮਿਸ਼ਨ ਨੇ ਤਾਰੀਖ਼ ਵਿਚ ਬਦਲਾਅ ਕਰ ਦਿੱਤਾ ਹੈ ਤਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਇਸ ਲਈ ਧੰਨਵਾਦ ਵੀ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀਆਂ ਚੋਣਾਂ ਮੁਲਤਵੀ, ਹੁਣ ਇਸ ਦਿਨ ਹੋਵੇਗੀ ਵੋਟਿੰਗ
ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ’ਤੇ ਵੀ ਗੰਭੀਰ ਦੋਸ਼ ਲਗਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਹਰੋਂ ਆਏ ਵਿਅਕਤੀਆਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਤਰੀਕੇ ਨਾਲ ਪੰਜਾਬ ਵਿਚ ਵਿਚਰ ਰਹੀ ਹੈ, ਬਾਹਰ ਦੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਨੂੰ ਮਾੜਾ ਚੰਗਾ ਕਿਹਾ ਹੈ, ਕਿਸਾਨ ਮੋਰਚੇ ’ਤੇ ਦੋਸ਼ ਲਗਾਏ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ‘ਆਪ’ ’ਤੇ ਟਿਕਟਾਂ ਵੇਚਣ ਦੇ ਦੋਸ਼ ਲੱਗ ਰਹੇ ਹਨ, ਇਸ ਤੋਂ ਵੀ ਲੋਕ ਦੁਖੀ ਹਨ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
‘ਆਪ’ ਨੇ ਕਿਸਾਨ ਮੋਰਚੇ ਤੋਂ ਪੈਸਿਆਂ ਦਾ ਹਿਸਾਬ ਮੰਗਿਆ ਹੈ ਪਰ ਉਨ੍ਹਾਂ ਨੂੰ ਪਹਿਲਾਂ ਐੱਨ. ਆਰ. ਆਈਜ਼ ਵਲੋਂ ਆਏ ਅਰਬਾਂ ਰੁਪਏ ਦਾ ਹਿਸਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 20 ਵਿਚੋਂ 10 ਵਿਧਾਇਕ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ। ਇਸ ਤੋਂ ਇਲਾਵਾ ਤਿੰਨ ਐੱਮ. ਪੀ ਵੀ ਪਾਰਟੀ ਨੂੰ ਅਲਵਿਦਾ ਆਖ ਚੁੱਕੇ ਹਨ ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਵਰਕਰਾਂ ਦੀ ਪਾਰਟੀ ਵਿਚ ਕੋਈ ਸੁਣਵਾਈ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੱਲ੍ਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ ਆਮ ਆਦਮੀ ਪਾਰਟੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?