ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਾਪਸ ਜਾਣ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਏ ਭਾਵੁਕ

12/19/2021 9:51:59 PM

ਜ਼ੀਰਾ (ਗੁਰਮੇਲ ਸੇਖਵਾਂ) ਅੱਜ ਅਨਾਜ ਮੰਡੀ ਜ਼ੀਰਾ ਵਿਖੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ ਤੇ ਇਸ ਮੌਕੇ ਲੋਕਾਂ ਦਾ ਹੜ੍ਹ ਦੇਖਣ ਨੂੰ ਮਿਲਿਆ। ਲੋਕਾਂ ਦੇ ਭਾਰੀ ਇਕੱਠ ਨੂੰ ਦੇਖ ਕੇ ਮੁੱਖ ਮੰਤਰੀ ਚੰਨੀ ਖੁਸ਼ ਹੋਏ ਅਤੇ ਉਨ੍ਹਾਂ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਸ਼ੀਰਵਾਦ ਦਿੰਦੇ ਉਨ੍ਹਾਂ ਦੀ ਪ੍ਰਸ਼ੰਸ਼ਾ ਕੀਤੀ। ਸੰਬੋਧਨ ਕਰਨ ਉਪਰੰਤ ਜਦ ਮੁੱਖ ਮੰਤਰੀ ਚਰਨਜੀਤ ਸਿੰਘ ਅਨਾਜ ਮੰਡੀ ਦੇ ਨੇੜੇ ਬਣੇ ਹੈਲੀਪੈਡ ਜਿਥੇ ਉਨ੍ਹਾਂ ਦਾ ਹੈਲੀਕਪਟਰ ਉਤਰਿਆ ਸੀ, ਉਥੋਂ ਵਾਪਸ ਜਾਣ ਲੱਗੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਸਵ: ਪਿਤਾ ਇੰਦਰਜੀਤ ਸਿੰਘ ਜ਼ੀਰਾ ਦੀ ਘਾਟ ਰੜਕਦੀ ਮਹਿਸੂਸ ਕੀਤੀ।

ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ’ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀ

ਇੰਦਰਜੀਤ ਸਿੰਘ ਜ਼ੀਰਾ ਨੇ ਭਰੇ ਮੰਨ ਨਾਲ ਲੋਕਾਂ ਦਾ ਤਹਿ ਦਿਲੋ ਧੰਨਵਾਦ ਕੀਤਾ, ਉਥੇ ਹੀ ਆਪਣੇ ਪਿਤਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਾਵੇਂ ਕੋਈ ਕਮੀ ਨਹੀ ਛੱਡੀ ਗਈ, ਪਰ ਅੱਜ ਮੈਨੂੰ ਪਿਤਾ ਦੀ ਘਾਟ ਮਹਿਸੂਸ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸ. ਇੰਦਰਜੀਤ ਸਿੰਘ ਜ਼ੀਰਾ ਪਰਿਵਾਰ ਨੂੰ ਵਿਛੋੜਾ ਦੇ ਕੇ ਚਲੇ ਗਏ ਸਨ।

ਇਹ ਵੀ ਪੜ੍ਹੋ : ਓਮੀਕ੍ਰੋਨ ਦਾ ਕਹਿਰ ਰੋਕਣ ਲਈ ਬ੍ਰਿਟੇਨ 'ਚ ਲੱਗ ਸਕਦੈ ਲਾਕਡਾਊਨ : ਰਿਪੋਰਟ

ਕੁਲਬੀਰ ਜ਼ੀਰਾ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਦੇ ਹੁੰਦਿਆਂ ਲੋਕਾਂ ਦਾ ਜ਼ੀਰਾ ਪਰਿਵਾਰ ਨਾਲ ਪਿਆਰ ਬਣਿਆ ਹੋਇਆ ਸੀ, ਉਹ ਉਸੇ ਤਰ੍ਹਾਂ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਜ਼ੀਰਾ ਪਰਿਵਾਰ ਲੋਕਾਂ ਦਾ ਸੇਵਕ ਸੀ, ਹੈ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਪ੍ਰਭਜੀਤ ਸਿੰਘ ਜੀਰਾ, ਮਹਿੰਦਰਜੀਤ ਸਿੰਘ ਜ਼ੀਰਾ, ਹਰੀਸ਼ ਜੈਨ ਗੋਗਾ ਚੇਅਰਮੈਨ ਪੰਜਾਬ, ਰੂਪ ਲਾਲ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰਿ ਸੰਘ ਤੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਾਂਗਰਸ ਪਾਰਟੀ ਦੇ ਆਹੁਦੇਦਾਰ ਤੇ ਵਰਕਰ ਮੋਜੂਦ ਸਨ।

ਇਹ ਵੀ ਪੜ੍ਹੋ :ਯੂਰਪੀਨ ਦੇਸ਼ ਓਮੀਕ੍ਰੋਨ ਦੇ ਚੱਲਦੇ ਲਾਉਣ ਲੱਗੇ ਸਖ਼ਤ ਪਾਬੰਦੀਆਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar