CM ਚੰਨੀ ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ, ਬੋਲੇ-ਮੈਂ ਐਲਾਨਜੀਤ ਨਹੀਂ ਵਿਸ਼ਵਾਸਜੀਤ ਸਿੰਘ ਚੰਨੀ'' (ਵੀਡੀਓ)

Thursday, Dec 02, 2021 - 04:14 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ 70 ਦਿਨਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਐਲਾਨਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਉਹ ਬੋਲਦੇ ਹਨ, ਉਹ ਕਾਨੂੰਨ ਬਣਦਾ ਹੈ। ਮੁੱਖ ਮੰਤਰੀ ਚੰਨੀ ਵੱਲੋਂ ਹੁਣ ਤੱਕ ਕੀਤੇ ਗਏ ਸਾਰੇ ਫ਼ੈਸਲੇ ਅਤੇ ਉਨ੍ਹਾਂ ਦੇ ਲਾਗੂ ਹੋਣ ਸਬੰਧੀ ਨੋਟੀਫਿਕੇਸ਼ਨਾਂ ਦਿਖਾਈਆਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੂੰ ਇਸੇ ਗੱਲ ਦੀ ਤਕਲੀਫ਼ ਹੋ ਰਹੀ ਹੈ ਕਿ ਸਾਰੇ ਫ਼ੈਸਲੇ ਲਾਗੂ ਹੋਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਵਿਰੋਧੀਆਂ ਨੂੰ ਵੀ ਯਕੀਨ ਹੋ ਜਾਵੇਗਾ ਕਿ ਉਹ ਐਲਾਨਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਪਣੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਵਾਈਆਂ-

ਇਹ ਵੀ ਪੜ੍ਹੋ : ਅਹਿਮ ਖ਼ਬਰ : ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ
ਪੰਜਾਬ ਦੇ 20 ਲੱਖ ਪਰਿਵਾਰਾਂ ਦਾ 1500 ਕਰੋੜ ਰੁਪਏ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕੀਤਾ ਗਿਆ।
7 ਕਿੱਲੋਵਾਟ ਤੱਕ ਲੋਡ ਵਾਲੇ ਸਾਰੇ ਖ਼ਪਤਕਾਰਾਂ ਲਈ ਬਿਜਲੀ 3 ਰੁਪਏ ਸਸਤੀ ਕੀਤੀ ਗਈ, ਜਿਸ ਨੂੰ ਇਕ ਨਵੰਬਰ ਤੋਂ ਲਾਗੂ ਕੀਤਾ ਗਿਆ ਹੈ।
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਬਿਜਲੀ ਸਮਝੌਤੇ ਰੱਦ ਕੀਤੇ ਗਏ। ਬਾਦਲਾਂ ਦੇ ਕਾਰਜਕਾਲ ਦੌਰਾਨ 17 ਰੁਪਏ 91 ਪੈਸੇ ਪ੍ਰਤੀ ਯੂਨਿਟ ਬਿਜਲੀ ਖ਼ਰੀਦੀ ਗਈ, ਜਦੋਂ ਕਿ ਹੁਣ 2 ਰੁਪਏ, 33 ਪੈਸੇ ਤੋਂ ਲੈ ਕੇ 34 ਪੈਸੇ ਪ੍ਰਤੀ ਯੂਨਿਟ ਤੱਕ ਬਿਜਲੀ ਖ਼ਰੀਦੀ ਜਾ ਰਹੀ ਹੈ, ਜਿਸ ਨਾਲ ਪੰਜਾਬ ਸਰਕਾਰ ਨੂੰ 15 ਰੁਪਏ ਪ੍ਰਤੀ ਯੂਨਿਟ ਦਾ ਫ਼ਾਇਦਾ ਹੋਇਆ ਹੈ।
ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦਿੱਤੇ ਗਏ ਹਨ। ਇਹ ਸਾਰਾ ਕੰਮ ਦਸੰਬਰ 2022 ਤੱਕ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮੋਗਾ : ਡਿਪਟੀ ਮੇਅਰ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੇ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ, ਗ੍ਰਿਫ਼ਤਾਰ
ਪਿਛਲੇ 2 ਮਹੀਨਿਆਂ ਦੌਰਾਨ 36 ਹਜ਼ਾਰ ਗਰੀਬ ਪਰਿਵਾਰਾਂ ਨੂੰ 5 ਮਰਲੇ ਦੇ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਪਿੰਡਾਂ 'ਚ ਪੰਚਾਇਤਾਂ ਨੂੰ ਇਹ ਹੁਕਮ ਦਿੱਤੇ ਗਏ ਹਨ।
ਪਿੰਡਾਂ ਅਤੇ ਸ਼ਹਿਰਾਂ ਦੀਆਂ ਜਲ ਸਪਲਾਈ ਵਾਲੀਆਂ ਟੈਂਕੀਆਂ ਦੇ ਬਿੱਲ ਮੁਆਫ਼ ਕੀਤੇ ਗਏ ਹਨ।
ਪਿੰਡਾਂ ਅਤੇ ਸ਼ਹਿਰਾਂ 'ਚ ਪਾਣੀ ਕੁਨੈਕਸ਼ਨ ਦੇ ਬਿੱਲ 50 ਰੁਪਏ ਤੱਕ ਫਿਕਸ ਕੀਤੇ ਗਏ ਹਨ।
ਸ਼ਹਿਰਾਂ 'ਚ ਜਿਹੜੇ ਗਰੀਬ ਲੋਕ ਸਲੱਮ ਇਲਾਕਿਆਂ 'ਚ ਰਹਿੰਦੇ ਹਨ, ਉਨ੍ਹਾਂ ਲਈ ਬਸੇਰਾ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਲਈ 80 ਹਜ਼ਾਰ ਪਰਿਵਾਰਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ 12428 ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਚੁੱਕਾ ਹੈ।
ਪੰਜਾਬ 'ਚ ਸਰਕਾਰੀ ਨੌਕਰੀਆਂ ਲਈ 10ਵੀਂ ਪੱਧਰ ਤੱਕ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਇਹ ਗੈਰ ਸਰਕਾਰੀ ਅਦਾਰਿਆਂ 'ਚ ਵੀ ਲਾਗੂ ਹੋਵੇਗਾ। 
ਪੰਜਾਬ ਦੇ ਹਰ ਜ਼ਿਲ੍ਹੇ 'ਚ ਅੰਬੇਦਕਰ ਭਵਨ ਬਣਾਇਆ ਜਾ ਰਿਹਾ ਹੈ।
ਫਗਵਾੜਾ ਵਿਖੇ ਭਗਵਾਨ ਪਰਸੂਰਾਮ ਦੇ ਮੰਦਿਰ ਲਈ 10 ਕਰੋੜ ਰੁਪਏ ਦਾ ਨਕਦ ਚੈੱਕ ਦਿੱਤਾ ਗਿਆ ਹੈ।
ਪੰਜਾਬ ਦੇ ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਨਹੀਂ ਬਣੇ, ਉਨ੍ਹਾਂ ਦੀ ਸ਼ਨਾਖ਼ਤ ਕਰਕੇ ਨੀਲੇ ਕਾਰਡ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ : PGI 'ਚ ਆਉਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਕੋਵਿਡ ਦੇ ਵੱਧਦੇ ਕੇਸਾਂ ਦੌਰਾਨ ਲਿਆ ਗਿਆ ਅਹਿਮ ਫ਼ੈਸਲਾ
3 ਲੱਖ, 70 ਹਜ਼ਾਰ ਕੰਸਟ੍ਰੱਕਸ਼ਨ ਵਰਕਰਾਂ ਦੇ ਪਰਿਵਾਰਾਂ ਨੂੰ ਦੀਵਾਲੀ 'ਤੇ 3100 ਰੁਪਏ ਸ਼ਗਨ ਭੇਜਿਆ ਗਿਆ ਹੈ। 
ਪੰਜਾਬ 'ਚ 425 ਨਵੇਂ ਬੱਸ ਰੂਟ ਅਤੇ 1406 ਨਵੇਂ ਪਰਮਿਟ ਜਾਰੀ ਕੀਤੇ ਗਏ ਹਨ, ਜੋ ਨੌਜਵਾਨਾਂ ਨੂੰ ਦਿੱਤੇ ਜਾਣਗੇ।
ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਕੋਈ ਕਿਰਾਇਆ ਨਹੀਂ ਲੱਗੇਗਾ। ਸ਼ਰਧਾਲੂ ਪੰਜਾਬ ਦੀ ਕਿਸੇ ਵੀ ਬੱਸ 'ਚ ਬੈਠ ਜਾਣ, ਉਨ੍ਹਾਂ ਕੋਲੋਂ ਪੈਸਾ ਨਹੀਂ ਲਿਆ ਜਾਵੇਗਾ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਹਰ ਵਿਦਿਆਰਥੀ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਜਾਣਗੀਆਂ।
10ਵੀਂ ਜਮਾਤ ਤੱਕ ਪੰਜਾਬੀ ਨਾ ਪੜ੍ਹਾਉਣ ਵਾਲਿਆਂ ਨੂੰ ਜੁਰਮਾਨੇ ਦੁੱਗਣੇ ਕਰ ਦਿੱਤੇ ਹਨ। 
ਸੂਬੇ 'ਚ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਤਹਿਤ 60-70 ਫ਼ੀਸਦੀ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ 70 ਫ਼ੀਸਦੀ, 70-80 ਫ਼ੀਸਦੀ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ 80 ਫ਼ੀਸਦੀ, 80-90 ਫ਼ੀਸਦੀ ਵਾਲਿਆਂ ਦੀ 90 ਫ਼ੀਸਦੀ ਅਤੇ 90 ਫ਼ੀਸਦੀ ਤੋਂ ਉੱਪਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ ਸਰਕਾਰੀ ਕਾਲਜਾਂ, ਯੂਨੀਵਰਸਿਟੀਆਂ 'ਚ ਸਾਰੀ ਫ਼ੀਸ ਮੁਆਫ਼ ਕੀਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ 'ਚ ਸ੍ਰੀ ਗੁਰੂ ਰਵਿਦਾਸ, ਭਗਵਾਨ ਵਾਲਮੀਕ ਅਤੇ ਸੰਤ ਕਬੀਰ ਜੀ ਦੀ ਚੇਅਰ ਸਥਾਪਿਤ ਕੀਤੀ ਜਾਵੇਗੀ।

 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News