ਜੇ ਕੇਜਰੀਵਾਲ ਮਜੀਠੀਆ ਤੋਂ ਮੁਆਫ਼ੀ ਨਾ ਮੰਗਦਾ ਤਾਂ ਪਹਿਲਾਂ ਹੋ ਜਾਂਦੀ ਕਾਰਵਾਈ : CM ਚੰਨੀ

Wednesday, Dec 22, 2021 - 06:52 PM (IST)

ਜੇ ਕੇਜਰੀਵਾਲ ਮਜੀਠੀਆ ਤੋਂ ਮੁਆਫ਼ੀ ਨਾ ਮੰਗਦਾ ਤਾਂ ਪਹਿਲਾਂ ਹੋ ਜਾਂਦੀ ਕਾਰਵਾਈ : CM ਚੰਨੀ

ਗਿੱਦੜਬਾਹਾ (ਬਿਊਰੋ) - ਗਿੱਦੜਬਾਹਾ ਵਿਖੇ ਕਾਂਗਰਸ ਪਾਰਟੀ ਵਲੋਂ ਵੱਡੀ ਰੈਲੀ ਕੀਤੀ ਗਈ, ਜਿਸ ’ਚ ਕਾਂਗਰਸ ਮੁੱਖ ਮੰਤਰੀ ਸਣੇ ਬਹੁਤ ਸਾਰੇ ਮੰਤਰੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਹਨ। ਲੋਕਾਂ ਨੂੰ ਸਬੰਧੋਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ ਮਜੀਠੀਆ ਤੇ ਨਸ਼ਾ ਤਸਕਰੀ ਦੇ ਲਾਏ ਦੋਸ਼ਾਂ ਨੂੰ ਵਾਪਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂ ਭਗਵੰਤ ਮਾਨ ’ਤੇ ਤਿੱਖਾ ਵਾਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2018 ’ਚ ਨਸ਼ੇ ਦੇ ਸੌਦਾਗਰ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਸ ਸਮੇਂ ਕੇਜਰੀਵਾਲ ਮੁਆਫ਼ੀ ਨਾ ਮੰਗਦਾ ਤਾਂ ਉਦੋਂ ਹੀ ਮਜੀਠੀਆ ਦੇ ਖ਼ਿਲਾਫ਼ ਐੱਫ.ਆਈ. ਆਰ ਦਰਜ ਕਰ ਦੇਣੀ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਮੁੱਖ ਮੰਤਰੀ ਚਨੀ ਨੇ ਕਿਹਾ ਕਿ ਮਜੀਠੀਆ ਤੋਂ ਮੁਆਫ਼ੀ ਮੰਗਣ ਸਮੇਂ ਭਗਵੰਤ ਮਾਨ ਨੇ ਕੇਜਰੀਵਾਲ ਦਾ ਪੂਰਾ ਪੂਰਾ ਸਾਥ ਦਿੱਤਾ ਸੀ। ਮਜੀਠੀਆ ਤੋਂ ਮੁਆਫ਼ੀ ਮੰਗਣ ਵਾਲੇ ਕੇਜਰੀਵਾਲ ਦੇ ਜੁੱਤੀਆਂ ਪੈਣੀਆਂ ਚਾਹੀਦੀਆਂ ਹਨ। ‘ਆਪ’ ਦੀ ਰਾਜਨੀਤੀ ਦਾ ਪੱਧਰ ਵੇਖੋ, ਇਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਲੋਕਾਂ ਤੋਂ ਮੁਆਫ਼ੀ ਮੰਗੀ, ਜਿਨ੍ਹਾਂ ’ਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਦੋਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਤੋਂ ਮੁਆਫ਼ੀ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਕੇਜਰੀਵਾਲ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਕਿਹੜਾ ਮੂੰਹ ਲੈ ਕੇ ਆਉਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਭੱਜੇ ਹੋਏ ਬਿਕਰਮ ਮਜੀਠੀਆ ’ਤੇ ਵੱਡਾ ਹਮਲਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨੂੰ ਉਨ੍ਹਾਂ ਨੇ ਭਜਾ ਕੇ ਰੱਖ ਦਿੱਤਾ। ਜਿਨ੍ਹਾਂ ਲੋਕਾਂ ਨੇ ਮਾਂਵਾਂ ਦੇ ਪੁੱਤਾਂ ਨੂੰ ਮਾਰ ਦਿੱਤਾ, ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ’ਚ ਪਾ ਦਿੱਤਾ, ਪੰਜਾਬ ਦੀ ਅਰਥਵਿਵਸਥਾ ਨੂੰ ਵਿਗਾੜ ਕੇ ਰੱਖ ਦਿੱਤਾ, ਉਹ ਹੁਣ ਆਪਣੇ ਘਰਾਂ ਤੋਂ ਦੌੜੇ ਹੋਏ ਹਨ। ਮੁੱਖ ਮੰਤਰੀ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ’ਚ ਕਾਨੂੰਨ ਆਪਣਾ ਕੰਮ ਕਰੇਗਾ। ਇਸ ਦੌਰਾਨ ਚੰਨੀ ਨੇ ਕਿਹਾ ਕਿ

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਬਾਦਲ ’ਤੇ ਸ਼ਬਦੀ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਪੈੜ ਬਾਦਲਾਂ ਦੇ ਘਰ ਨੂੰ ਜਾਂਦੀ ਹੈ। ਕੈਪਟਨ ’ਤੇ ਵਰ੍ਹਦੇ ਹੋਏ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਕੁਝ ਨਹੀਂ ਕੀਤਾ, ਜਿਸ ਕਾਰਨ ਪਾਰਟੀ ਹਾੲਕਮਾਂਡ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਤੱਕ ਵਿਧਾਇਕ ਤਾਂ ਕਾਂਗਰਸ ਦੇ ਸਨ ਪਰ ਮੁੱਖ ਮੰਤਰੀ ਭਾਜਪਾ ਦਾ ਸੀ, ਜੋ ਭਾਜਪਾ ਲਈ ਕੰਮ ਕਰਦਾ ਰਿਹਾ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦੇ ਐਲਾਨ ਕਰਨ ਦੇ ਨਾਲ-ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਅਤੇ ਪੀ. ਆਰ. ਟੀ. ਸੀ. ਦੇ ਸਬ ਡਿਪੂ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ।

ਪੜ੍ਹੋ ਇਹ ਵੀ ਖ਼ਬਰ - ਦੋ ਸਿਰ ਤੇ ਇਕ ਧੜ ਵਾਲੇ ਸੋਹਣਾ ਨੂੰ ਮਿਲੀ PSPCL’ਚ ਨੌਕਰੀ, ਕਾਇਮ ਕੀਤੀ ਜਿਊਂਦੀ ਜਾਗਦੀ ਮਿਸਾਲ


author

rajwinder kaur

Content Editor

Related News