CM ਚੰਨੀ ਨੇ ਵਾਲਮੀਕਿ ਜਯੰਤੀ ’ਤੇ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਦੇਣ ਦੇ ਨਾਲ-ਨਾਲ ਕੀਤੇ ਇਹ ਵੱਡੇ ਐਲਾਨ

Thursday, Oct 21, 2021 - 10:37 AM (IST)

CM ਚੰਨੀ ਨੇ ਵਾਲਮੀਕਿ ਜਯੰਤੀ ’ਤੇ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਦੇਣ ਦੇ ਨਾਲ-ਨਾਲ ਕੀਤੇ ਇਹ ਵੱਡੇ ਐਲਾਨ

ਅੰਮ੍ਰਿਤਸਰ/ਰਾਮ ਤੀਰਥ (ਸੂਰੀ) - ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਸੂਬਾ ਪੱਧਰੀ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਜ਼ਰੀ ਭਰੀ। ਉਨ੍ਹਾਂ ਵਾਲਮੀਕਿ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀ ਬਹੁਤ ਭਾਗਾਂ ਵਾਲੇ ਹਾਂ ਕਿ ਭਗਵਾਨ ਵਾਲਮੀਕਿ ਜੀ ਸਾਡੇ ਕੋਲ ਆਪਣੇ ਮੰਦਰ ਦੀਆਂ ਸੇਵਾਂਵਾਂ ਲੈ ਰਹੇ ਹਨ। ਸੂਬੇ ਦੇ ਸਰਬ ਪੱਖੀ ਵਿਕਾਸ ਵਿੱਚ ਵਾਲਮੀਕਿ ਭਾਈਚਾਰੇ ਦੇ ਉਘੇ ਯੋਗਦਾਨ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਮਹਾਨ ਸਿੱਖ ਯੋਧੇ ਅਤੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਮ ’ਤੇ ਇਕ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕਿਹਾ ਕਿ ਬਾਬਾ ਜੀਵਨ ਸਿੰਘ ਦੇ ਨਾਮ ’ਤੇ ਸਥਾਪਿਤ ਹੋਣ ਵਾਲੀ ਚੇਅਰ ਨੂੰ ਹਰ ਸਾਲ 5 ਕਰੋੜ ਰੁਪਏ ਦੀ ਗ੍ਰਾਂਟ ਮਿਲੇਗੀ, ਤਾਂ ਜੋ ਇਸ ਮਹਾਨ ਸਿੱਖ ਯੋਧੇ ਦੇ ਫਲਸਫੇ ਅਤੇ ਸਿਖਿਆਵਾਂ ’ਤੇ ਖੋਜ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਅਦਿ ਕਵੀ ਸਨ, ਜਿੰਨ੍ਹਾਂ ਨੇ ਆਪਣੀ ਅਮਰ ਰਚਨਾ ਰਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਦੀ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਨੈਤਿਕ ਜ਼ਿੰਦਗੀ ਜਿਊਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜਬੂਤ ਕਰਨਾ ਸਮੇ ਦੀ ਲੋੜ ਹੈ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਉਨ੍ਹਾਂ ਨੇ ਕਿਹਾ ਕਿ ਵੱਖੋ-ਵੱਖ ਵਿਭਾਗਾਂ ਵਿੱਚ ਇਕ ਲੱਖ ਤੋਂ ਵੱਧ ਖਾਲੀ ਅਮਾਸੀਆਂ ਨੂੰ ਭਰਨ ਲਈ ਵੱਡੀ ਪੱਧਰ ਤੇ ਮੁਹਿੰਮ ਸ਼ੁਰੂ ਕਰਨ ਦਾ ਅਹਿਦ ਕਰਦੇ ਹੋਏ ਚੰਨੀ ਨੇ ਦੱਸਿਆ ਕਿ ਇਹ ਸਾਰੀਆਂ ਅਸਾਮੀਆਂ ਨਿਰੋਲ ਮੈਰਿਟ ਦੇ ਅਧਾਰ ’ਤੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰੀਆਂ ਜਾਣਗੀਆਂ। ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਬੰਧੀ ਗੈਰ ਸਮਾਜਿਕ ਤੱਤਾਂ ਨੂੰ ਪੈਸੇ ਦੇਣ ਦੇ ਜਾਲ ਵਿੱਚ ਨਹੀ ਫਸਣਾ ਚਾਹੀਦਾ। ਇਹ ਭਰਤੀ ਸਿਰਫ਼ ਮੈਰਿਟ ਦੇ ਅਧਾਰ ’ਤੇ ਹੀ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਕਰੜੇ ਹੱਥੀ ਲੈਦਿਆਂ ਚੰਨੀ ਨੇ ਕਿਹਾ ਕਿ ਉਹ ਘੱਟੋ-ਘੱਟ ਸਰਕਾਰੀ ਫੰਡ ਲੋੜਵੰਦਾਂ ਅਤੇ ਗਰੀਬਾਂ ਦੀ ਭਲਾਈ ਲਈ ਤਾਂ ਖਰਚ ਰਹੇ ਹਨ, ਜਦੋ ਕਿ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜਾਇਜ਼ ਢੰਗ ਨਾਲ ਲੁੱਟਿਆ ਸੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

PunjabKesari

ਸਫਾਈ ਸੇਵਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਚੰਨੀ ਨੇ ਐਲਾਨ ਕੀਤਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਇਕ ਛੁੱਟੀ ਮਿਲੇਗੀ। ਇਸ ਤੋਂ ਇਲਾਵਾ ਹੋਰ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਾਰੀਆਂ ਗਜਟਿਡ ਛੁੱਟੀਆਂ ਵੀ ਮਿਲਣਗੀਆਂ। ਸਮਾਜ ਦੇ ਗਰੀਬ ਅਤੇ ਆਰਥਿਕ ਤੌਰ ’ਤੇ ਪਛੜੇ ਵਰਗਾਂ ਦੀ ਹਾਲਤ ਨੂੰ ਸਮਝਦੇ ਹੋਏ ਚੰਨੀ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਕਿ ਬੇਘਰੇ ਲੋਕਾਂ ਨੂੰ ਛੇਤੀ 5 ਮਰਲੇ ਦੇ ਪਲਾਂਟ ਅਲਾਟ ਕਰ ਦਿੱਤੇ ਜਾਣ ਤਾਂ ਕਿ ਉਹ ਦੀਵਾਲੀ ਤੱਕ ਦੀਵੇ ਬਾਲ ਕੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਉਨ੍ਹਾਂ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲ ਬਕਾਏ ਤੇ ਸਾਰੇ ਵਰਗਾਂ ਲਈ ਮੁਆਫ਼ ਕੀਤੇ ਜਾਣ ਦੀ ਪ੍ਰਕਿਰਿਆ ਪਹਿਲੋ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਨਾਲ ਸਰਕਾਰੀ ਖਜ਼ਾਨੇ ਉਤੇ 1200 ਕਰੋੜ ਰੁਪਏ ਦਾ ਬੋਝ ਪਵੇਗਾ। ਕੈਬਨਿਟ ਵੱਲੋ ਸਾਰੀਆਂ ਪੀਣ ਯੋਗ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਦੇ ਫ਼ੈਸਲੇ ਨੂੰ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਹੁਣ ਪੇਡੂ ਖੇਤਰਾਂ ਦੇ ਲੋਕਾਂ ਨੂੰ 166 ਰੁਪਏ ਪ੍ਰਤੀ ਮਹੀਨੇ ਦੀ ਥਾਂ ਤੇ ਸਿਰਫ਼ 50 ਰੁਪਏ ਅਦਾ ਕਰਨੇ ਪੈਣਗੇ। ਮਿਊਂਸਪਲ ਕਾਰਪੋਰੇਸ਼ਨਾਂ, ਮਿਊਂਸਪਲ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ 125 ਗੱਜ ਤੋ ਵੱਧ ਪਲਾਟਾਂ ਵਾਲੇ ਸਮੂਹ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੇ ਇਸਤੇਮਾਲ ਦੀ ਦਰ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ ਸਿੰਘ ਅਤੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿਖਿਆਵਾਂ ਉਪਰ ਅਮਲ ਕਰਨਾ ਚਾਹੀਦਾ ਹੈ ਤਾਂ ਜੋ ਇਕ ਚੰਗਾ ਸਮਾਜ ਸਿਰਜਿਆ ਜਾ ਸਕੇ। ਕਿਹਾ ਕਿ ਅਕਾਲੀਆਂ ਦੇ 10 ਸਾਲਾਂ ਵਿੱਚ ਕੀਤੇ ਕੰਮ ਵੇਖ ਲਓ ਅਤੇ ਚੰਨੀ ਸਰਕਾਰ ਦੇ 10 ਦਿਨਾਂ ਚ ਕੀਤੇ ਕੰਮ ਬਿਹਤਰ ਹਨ। ਭਗਵਾਨ ਵਾਲਮੀਕਿ ਜੀ ਮੰਦਰ ਦੇ ਬਾਹਰੀ ਹਿੱਸੇ ਦੇ ਰੋਸ਼ਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਉਪਰ 4 ਕਰੋੜ ਰੁਪਏ ਖ਼ਰਚ ਆਇਆ ਹੈ। ਪਵਿੱਤਰ ਸਰੋਵਰ ਦੀ ਜਲ ਸ਼ੁੱਧਤਾ ਬਰਕਰਾਰ ਰੱਖਣ ਲਈ ਸਾਢੇ 3 ਕਰੋੜ ਰੁਪਏ ਦੀ ਲਾਗਤ ਨਾਲ ਫਿਲਟਰੇਸ਼ਨ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)

ਪਖਾਨਿਆਂ, ਚਾਰਦੁਆਰੀ, ਕੰਡਿਆਲੀ ਤਾਰ ਬੰਦੀ, ਪ੍ਰਕਰਮਾ ਦਾ ਬਾਕੀ ਰਹਿੰਦਾ ਕੰਮ ਅਤੇ ਹੋਰ ਸਿਵਲ ਕੰਮ ਲਈ 4.14 ਕਰੋੜ ਰੁਪਏ, ਸਰਾਂ ਲਈ ਜਰੂਰੀ ਸਮਾਨ ਲਈ ਡੇਢ ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਕੇ. ਪੀ. ਰਾਣਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ, ਵਿਧਾਇਕ ਸੁਨੀਲ ਦੱਤੀ ਆਦਿ ਹਾਜ਼ਰ ਸਨ।


author

rajwinder kaur

Content Editor

Related News