ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤ ਦੀ ਮੌਤ ''ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Sunday, Sep 14, 2025 - 11:49 AM (IST)

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, "ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।"
ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ…
— Bhagwant Mann (@BhagwantMann) September 14, 2025
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! ਹੜ੍ਹ ਪੀੜਤਾਂ ਦੀ ਮਦਦ ਕਰਨ ਜਾ ਰਹੇ ਨੌਜਵਾਨਾਂ ਨੂੰ ਨਹੀਂ ਮਿਲਿਆ ਕੋਈ 'ਮਦਦਗਾਰ'; ਹੋਈ ਦਰਦਨਾਕ ਮੌਤ
ਦੱਸ ਦਈਏ ਕਿ ਬੀਤੀ ਰਾਤ ਸਾਬਕਾ ਮੰਤਰੀ ਮਹਿੰਦਰ ਕੇਪੀ ਦੇ ਪੁੱਤਰ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਕਾਰਨ ਵਾਪਰਿਆ। ਇਸ ਦੌਰਾਨ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਕ੍ਰੇਟਾ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8