ਮੁੱਖ ਮੰਤਰੀ ਵਲੋਂ ਸੂਬਾ ਵਾਸੀਆਂ ਨੂੰ ਭਗਤ ਕਬੀਰ ਜਯੰਤੀ ਦੀ ਵਧਾਈ

06/28/2018 6:21:44 AM

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨੂੰ ਕਬੀਰ ਜਯੰਤੀ ਦੀ ਪੂਰਬਲੀ ਸ਼ਾਮ ਅੱਜ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ 'ਭਗਤੀ ਲਹਿਰ' ਦੇ ਇਸ ਮਹਾਨ ਸੰਤ ਦੀਆਂ ਆਲਮੀ ਭਾਈਚਾਰੇ, ਪਿਆਰ ਅਤੇ ਸ਼ਾਂਤੀ ਦਾ ਸੰਦੇਸ਼ ਦੇਣ ਵਾਲੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨ੍ਹਾਂ ਦੇ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦਾ ਕਾਵਿ ਮਨੁੱਖਤਾ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਾਰਮਕ ਵਖਰੇਵਿਆਂ ਤੋਂ ਉਪਰ ਉੱਠ ਕੇ ਨੇਕੀ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।