ਮੁੱਖ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ''ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

Monday, Oct 16, 2017 - 08:09 AM (IST)

ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।  ਆਪਣੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਗਵਰਨਰ ਵਜ਼ੀਰ ਖਾਨ ਨੂੰ ਹਰਾ ਕੇ ਭਾਰਤ ਵਿਚ ਪਹਿਲੀ ਵਾਰੀ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਤੋਂ ਇਲਾਵਾ ਹਜ਼ਾਰਾਂ ਸਿੱਖਾਂ ਅਤੇ ਹਿੰਦੂਆਂ ਦੀਆਂ ਹੱਤਿਆਵਾਂ ਦਾ ਬਦਲਾ ਲਿਆ। ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਅਪਣਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਆਪਣਾ ਜੀਵਨ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਰ ਦਿੱਤਾ ਸੀ।


Related News