ਮੁੱਖ ਮੰਤਰੀ ਨੇ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

Sunday, Aug 01, 2021 - 10:22 PM (IST)

ਮੁੱਖ ਮੰਤਰੀ ਨੇ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ- ਅਪਮਾਨਜਨਕ ਸ਼ਬਦਾਂ ਨੂੰ ਸਹਿਣ ਨਹੀਂ ਕਰੇਗੀ ਬਸਪਾ : ਗੜ੍ਹੀ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕੀਓ ਓਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗਰੇਟ ਬ੍ਰਿਟੇਨ ਖ਼ਿਲਾਫ਼ 3-1 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਅਤੇ 41 ਵਰ੍ਹਿਆਂ ਬਾਅਦ ਓਲੰਪਿਕ ਦੀਆਂ ਸਿਖਰਲੀਆਂ ਚਾਰ ਟੀਮਾਂ ਵਿਚ ਥਾਂ ਬਣਾਈ।

PunjabKesari

ਇਹ ਵੀ ਪੜ੍ਹੋ- 3 ਮਹੀਨਿਆਂ ਦੇ ਜੁੜਵਾ ਬੱਚਿਆਂ ਦੀ ਮਾਂ ਵੱਲੋਂ ਆਤਮਹੱਤਿਆ, ਡੇਢ ਸਾਲ ਪਹਿਲਾਂ ਕਰਵਾਈ ਸੀ ਲਵ-ਮੈਰਿਜ

ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖ਼ਿਲਾਫ਼ ਤਿੰਨ ਗੋਲ ਦਾਗੇ ਗਏ। ਤੁਹਾਨੂੰ ਮੁਬਾਰਕ ਅਤੇ ਹੁਣ ਸੋਨ ਤਮਗੇ ਲਈ ਅੱਗੇ ਵਧੋ।”

ਇਹ ਵੀ ਪੜ੍ਹੋ- ਕਿਸਾਨਾਂ ਨੇ ਪ੍ਰਧਾਨ ਮੰਤਰੀ ਦੀ ਫੋਟੋ ਵਾਲੇ ਫਲੈਕਸ ਫਾੜ ਕੇ ਕੀਤੇ ਲੀਰੋ-ਲੀਰ
ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਖਰੀ ਵਾਰ ਸਾਲ 1980 ਦੀਆਂ ਮਾਸਕੋ ਓਲਿੰਪਕ ਖੇਡਾਂ ਵਿਚ ਸਿਖਰਲੀਆਂ ਚਾਰਾਂ ਟੀਮਾਂ ਵਿਚ ਪਹੁੰਚੀ ਸੀ ਜਿੱਥੇ ਆਖਰ ਵਿਚ ਉਸ ਨੇ ਵੱਕਾਰੀ ਸੋਨ ਤਮਗਾ ਹਾਸਲ ਕੀਤਾ ਸੀ।


author

Bharat Thapa

Content Editor

Related News