CM ਮਾਨ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ-ਰੁਜ਼ਗਾਰ ਦੇਣਾ ਪਹਿਲਾ ਟੀਚਾ

Wednesday, Mar 29, 2023 - 12:36 PM (IST)

CM ਮਾਨ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ-ਰੁਜ਼ਗਾਰ ਦੇਣਾ ਪਹਿਲਾ ਟੀਚਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵੇਂ ਨਿਯੁਕਤ ਹੋਣ ਵਾਲੇ ਕਲਰਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ 219 ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ 26 ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਭਾਰਤ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ 'ਤੇ ਸੁਖਬੀਰ ਬਾਦਲ ਦੀ ਤਿੱਖੀ ਪ੍ਰਤੀਕਿਰਿਆ

ਅੱਜ ਸਾਡਾ ਨਿਯੁਕਤੀ ਪੱਤਰ ਦੇਣ ਦਾ ਅੰਕੜਾ 27 ਹਜ਼ਾਰ ਨੂੰ ਟੱਪ ਕੇ 27042 ਹੋ ਗਿਆ ਹੈ। ਇਹ ਨੌਜਵਾਨ ਵੱਖੋ-ਵੱਖ ਮਹਿਕਮਿਆਂ 'ਚ ਕੰਮ ਕਰ ਰਹੇ ਹਨ ਅਤੇ ਦਫ਼ਤਰਾਂ ਨੂੰ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਸੇ ਵੇਲੇ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ 'ਚ ਚੋਣ ਪ੍ਰਚਾਰ ਕਰ ਰਹੇ ਸੀ ਤਾਂ ਅਸੀਂ ਇਹੀ ਕਹਿੰਦੇ ਸੀ ਕਿ ਸਾਡਾ ਸਭ ਤੋਂ ਪਹਿਲਾਂ ਕੰਮ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ ਕਿਉਂਕਿ ਬੇਰੁਜ਼ਗਾਰੀ ਕਈ ਬੀਮਾਰੀਆਂ ਦੀ ਜੜ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਹਾਵਤ ਹੈ 'ਵਿਹਲਾ ਮਨ ਸ਼ੈਤਾਨ ਦਾ ਘਰ', ਜਿਸ ਕਾਰਨ ਕਈ ਵਾਰ ਨੌਜਵਾਨ ਨਸ਼ਿਆਂ ਵੱਲ ਨੂੰ ਚਲੇ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਖ਼ਰਾਬ ਕਰ ਬੈਠਦੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵਰਦੀ 'ਤੇ ਫਿਰ ਲੱਗਿਆ ਦਾਗ, ASI ਨੇ ਨਸ਼ਾ ਤਸਕਰਾਂ ਨੂੰ ਛੱਡਣ ਬਦਲੇ ਲਏ 70 ਹਜ਼ਾਰ

ਉਨ੍ਹਾਂ ਕਿਹਾ ਕਿ ਅੱਜ ਕਈ ਪਰਿਵਾਰਾਂ ਦੇ ਸੁਫ਼ਨੇ ਪੂਰੇ ਹੋ ਰਹੇ ਹਨ। ਬਹੁਤ ਸਾਰੇ ਘਰਾਂ 'ਚ ਪਹਿਲੀ ਵਾਰ ਨੌਕਰੀ ਮਿਲ ਰਹੀ ਹੈ ਅਤੇ ਮੈਰਿਟ ਦੇ ਆਧਾਰ 'ਤੇ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹੋਰ ਨੌਕਰੀਆਂ ਤਿਆਰ ਹਨ, ਜਿਨ੍ਹਾਂ ਦੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ, ਜਿਸ ਕਾਰਨ ਸਮਾਂ ਲੱਗ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News