ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਲੋਕਾਂ ਨੂੰ ਕੀਤੀ ਇਹ ਅਪੀਲ

Saturday, Nov 14, 2020 - 06:41 PM (IST)

ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਲੋਕਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ 'ਚ ਇਹ ਤਿਉਹਾਰ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਆਪਣੇ ਘਰਾਂ ਨੂੰ ਰੌਸ਼ਨੀ ਨਾਲ ਸਜਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖ ਕੇ ਮਨਾਉਣ ਦਾ ਸੱਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਨੇ ਦੀਵਾਲੀ ਵਾਲੇ ਦਿਨ ਦੋ ਘੰਟੇ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਪੂਰੀ ਤਰ੍ਹਾਂ ਸੰਜਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ ਕਿਉਂਕਿ ਇਸ ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਵੱਡੀ ਵਾਰਦਾਤ: ਸਾਬਕਾ ਫ਼ੌਜੀ ਵਲੋਂ ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ
PunjabKesariਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਇਲਾਵਾ ਇਤਿਹਾਸਕ 'ਬੰਦੀ ਛੋੜ ਦਿਵਸ' ਦੀ ਵੀ ਵਧਾਈ ਦਿੱਤੀ, ਜਿਸ ਨੂੰ ਸਾਲ 1612 'ਚ ਦੀਵਾਲੀ ਦੇ ਤਿਉਹਾਰ 'ਤੇ ਛੇਵੇ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਸਤਿਕਾਰ 'ਚ ਮਨਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਹਾੜੇ ਦੀ ਵੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕਰਦਿਆਂ ਅਰਦਾਸ ਕੀਤੀ ਕਿ ਇਹ ਖੁਸ਼ੀ ਭਰੇ ਮੌਕੇ ਹਰ ਪਾਸੇ ਸਿਹਤਮੰਦੀ ਅਤੇ ਖੁਸ਼ਹਾਲੀ ਵਿੱਚ ਵਾਧਾ ਕਰਨਗੇ।

ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ


author

Baljeet Kaur

Content Editor

Related News