ਸ੍ਰੀ ਮੁਕਤਸਰ ਸਾਹਿਬ ਬੱਸ ਹਾਦਸੇ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

Tuesday, Sep 19, 2023 - 04:33 PM (IST)

ਸ੍ਰੀ ਮੁਕਤਸਰ ਸਾਹਿਬ ਬੱਸ ਹਾਦਸੇ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਝਬੇਲਵਾਲੀ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਨਹਿਰ ਵਿਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਇਸ ਘਟਨਾ ’ਤੇ ਦੁਖ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੁਕਤਸਰ-ਕੋਟਕਪੁਰਾ ਰੋਡ ’ਤੇ ਪੈਂਦੀ ਨਹਿਰ ’ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ

ਮੁੱਖ ਮੰਤਰੀ ਨੇ ਕਿਹਾ ਕਿ ਬਚਾਅ ਕਾਰਜਾਂ ’ਤੇ ਮੈਂ ਖੁਦ ਪਲ਼-ਪਲ਼ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕਰਦਾ ਹਾਂ। ਬਾਕੀ ਵੇਰਵੇ ਵੀ ਜਲ਼ਦ ਸਾਂਝੇ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਪਿੰਡ ਭਾਗੀਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਭਾਗੀਕੇ ਦੀ ਕੈਨੇਡਾ ’ਚ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News