"ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ", CM ਮਾਨ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ''ਤੇ GNDU ਨੂੰ ਦਿੱਤੀ ਵਧਾਈ
Wednesday, Jan 10, 2024 - 03:10 AM (IST)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਸੁਨਹਿਰੀ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਰਿਕਾਰਡ ਤਗਮੇ ਜਿੱਤੇ ਹਨ।
ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ...
— Bhagwant Mann (@BhagwantMann) January 9, 2024
ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ
We are champions 🏆 pic.twitter.com/dz2trPOw1S
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8