‘ਮੁੱਖ ਮੰਤਰੀ ਵਲੋਂ ਝੁੱਗੀ-ਝੌਂਪੜੀ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਨੂੰ ਹਰੀ ਝੰਡੀ’

Wednesday, Jan 06, 2021 - 10:30 PM (IST)

ਚੰਡੀਗੜ੍ਹ, (ਅਸ਼ਵਨੀ)- ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ-ਬਸੇਰਾ ਦੇ ਤਹਿਤ ਪਟਿਆਲਾ, ਬਠਿੰਡਾ ਅਤੇ ਫਾਜ਼ਿਲਕਾ ਦੇ ਝੁੱਗੀ-ਝੌਂਪੜੀ ਨਿਵਾਸੀਆਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਉੱਚ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਇਨ੍ਹਾਂ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ 10 ਝੁੱਗੀ-ਝੌਂਪੜੀਆਂ ਵਿਚ ਰਹਿਣ ਵਾਲੇ 2816 ਵਿਅਕਤੀਆਂ ਨੂੰ ਲਾਭ ਪੁੱਜੇਗਾ। ‘ਦਿ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਈਟਰੀ ਰਾਈਟਸ) ਐਕਟ, 2020 ਦੀ ਨੋਟੀਫਿਕੇਸ਼ਨ ਦੀ ਤਰੀਕ ਭਾਵ 1 ਅਪ੍ਰੈਲ, 2020 ਨੂੰ ਕਿਸੇ ਵੀ ਸ਼ਹਿਰੀ ਖੇਤਰ ਦੇ ਝੁੱਗੀ-ਝੌਂਪੜੀ ਵਾਲੇ ਹਿੱਸੇ ਵਿਚਲੀ ਜ਼ਮੀਨ ਵਾਲੇ ਘਰ ਇਸ ਸਕੀਮ ਲਈ ਪਾਤਰ ਹੋਣਗੇ ਪਰ, ਲਾਭਪਾਤਰੀਆਂ ਨੂੰ ਤਬਾਦਲਾ ਕੀਤੀ ਜ਼ਮੀਨ 30 ਵਰ੍ਹਿਆਂ ਤੱਕ ਕਿਸੇ ਦੂਜੇ ਦੇ ਨਾਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਮੌਜੂਦਾ ਸਮੇਂ ਦੌਰਾਨ ਸ਼ਹਿਰੀ ਸਥਾਨਕ ਸਰਕਾਰਾਂ ਵਿਚ ਤਕਰੀਬਨ 243 ਝੁੱਗੀ-ਝੌਂਪੜੀਆਂ ਹਨ, ਜਿਨ੍ਹਾਂ ਵਿਚ 1 ਲੱਖ ਨਿਵਾਸੀ ਰਹਿ ਰਹੇ ਹਨ।


Bharat Thapa

Content Editor

Related News