ਚੋਣ ਜ਼ਾਬਤਾ ਹਟਣ ਮਗਰੋਂ ਸ਼ਹੀਦ ਨਾਇਕ ਦੇ ਘਰ ਪੁੱਜੇ CM ਮਾਨ, ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ

Wednesday, Jun 19, 2024 - 08:45 AM (IST)

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫ਼ੌਜ ਵਿਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

PunjabKesari

ਇਹ ਖ਼ਬਰ ਵੀ ਪੜ੍ਹੋ - ਮਜੀਠੀਆ ਨੇ ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ 'ਤੇ ਚੁੱਕੇ ਸਵਾਲ, ਮੂਸੇਵਾਲਾ ਕਤਲਕਾਂਡ ਬਾਰੇ ਕਹੀ ਇਹ ਗੱਲ

ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ। ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News