ਮੁੱਖ ਮੰਤਰੀ ਕੋਲ ਭਾਜਪਾ ਦੇ ਵਫਦ ਨੂੰ ਮਿਲਣ ਦਾ ਸਮਾਂ ਪਰ ਸੰਘਰਸ਼ ਕਰ ਰਹੇ ਪੰਜਾਬੀਆਂ ਵਾਸਤੇ ਨਹੀਂ : ਸੁਖਬੀਰ
Wednesday, Jul 14, 2021 - 01:57 AM (IST)
ਚੰਡੀਗੜ੍ਹ,(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਭਾਜਪਾ ਦੇ ਵਫਦ ਦੀ ਮੇਜ਼ਬਾਨੀ ਕਰਨ ਦਾ ਫਰਜ਼ ਨਿਭਾਅ ਕੇ ਤੇ ਕਸੂਤੇ ਫਸੇ ਪੰਜਾਬੀ ਸਮਾਜ ਦੇ ਹੋਰ ਲੋਕਾਂ ਨੂੰ ਸ਼ਾਹੀ ਅੰਦਾਜ਼ ਵਿਚ ਅਣਡਿੱਠ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਆਖਿਰਕਾਰ ਦਰਸਾ ਹੀ ਦਿੱਤਾ ਹੈ ਕਿ ਸੂਬੇ ਵਿਚ ਕਿਸ ਦੀ ਚੱਲ ਰਹੀ ਹੈ।
ਇਹ ਵੀ ਪੜ੍ਹੋ- ਗੁਰਨਾਮ ਸਿੰਘ ਚਢੂਨੀ ਨੂੰ ਆਪਣੇ ਖੁਦ ਦੇ ਬੂਥ ਤੋਂ ਮਿਲੀ ਇਕ ਵੋਟ : ਕੰਵਰ ਪਾਲ ਗੁੱਜਰ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਅਸਿੱਧੇ ਤੌਰ ’ਤੇ ਭਾਜਪਾ ਸਰਕਾਰ ਚਲਾ ਰਹੇ ਹਨ ਅਤੇ ਪੰਜਾਬੀਆਂ ਦੀ ਪ੍ਰਤੀਨਿਧਤਾ ਨਹੀਂ ਕਰਦੇ, ਜਿਨ੍ਹਾਂ ਨਾਲ ਉਨ੍ਹਾਂ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਿਰਫ ਸੂਬੇ ਦੇ ਭਾਜਪਾ ਆਗੂਆਂ ਵਾਸਤੇ ਸਮਾਂ ਹੈ। ਇਕ ਹੇਠਲੇ ਪੱਧਰ ਦਾ ਭਾਜਪਾ ਵਰਕਰ ਵੀ ਸਿੱਧਾ ਉਨ੍ਹਾਂ ਦੇ ਦਫਤਰ ਜਾਂ ਰਿਹਾਇਸ਼ ਵਿਚ ਜਾ ਵੜ੍ਹਦਾ ਹੈ। ਹਾਲਾਂਕਿ ਉਨ੍ਹਾਂ ਦੇ ਸਰਕਾਰ ਜਾਂ ਪਾਰਟੀ ਦੇ ਸਾਥੀਆਂ ਵਿਚ ਅਜਿਹਾ ਕਰਨ ਦੀ ਜੁਰੱਅਤ ਨਹੀਂ ਹੈ।
ਇਹ ਵੀ ਪੜ੍ਹੋ- ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇ : ਮੁੱਖ ਸਕੱਤਰ
ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਕੇਂਦਰ ਦੀ ਭਾਜਪਾ ਸਰਕਾਰ ਨਾਲ ਨੇੜਤਾ ਹੈ, ਜਿਸ ਕਾਰਣ ਉਹ ਆਪਣੀ ਪਾਰਟੀ ਦੇ ਆਗੂਆਂ ਦੀ ਵੀ ਪ੍ਰਵਾਹ ਨਹੀਂ ਕਰਦੇ। ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਲੋਕਾਂ ਦੀ ਆਵਾਜ਼ ਸੁਣਨ ਨਾਲੋਂ ਦਿੱਲੀ ਵਿਚ ਆਪਣੇ ਆਕਾ ਦਾ ਹੁਕਮ ਮੰਨਣਾ ਜ਼ਿਆਦਾ ਚੰਗਾ ਸਮਝਦੇ ਹਨ। ਉਹ ਸਪਸ਼ਟ ਤੌਰ ’ਤੇ ਜੀ ਹਾਂ ਹਜ਼ੂਰ ਦੇ ਸੱਭਿਆਚਾਰ ਦੇ ਪ੍ਰਤੀਨਿਧ ਹਨ।
ਇਹ ਵੀ ਪੜ੍ਹੋ- ਮੁੱਖ ਮੰਤਰੀ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਨਾਲ-ਨਾਲ ਉਤਰਣਗੇ 2022 ਦੇ ਚੋਣ ਮੈਦਾਨ 'ਚ : ਹਰੀਸ਼ ਰਾਵਤ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮਾਜ ਦੇ ਹਰ ਵਰਗ ਦੇ ਲੋਕ ਆਪਣੇ ਹੱਕਾਂ ਲਈ ਲੜਨ ਤੇ ਤਪਦੀ ਧੁੱਪ ਵਿਚ ਸੜਕਾਂ ’ਤੇ ਨਿਤਰਣ ਲਈ ਮਜ਼ਬੂਰ ਹਨ ਤੇ ਮੁੱਖ ਮੰਤਰੀ ਆਪਣੇ ਐਸ਼ੋ-ਆਰਾਮ ਵਾਲੇ ਘਰ ਤੋਂ ਸਿਰਫ ਕੁਝ ਕਦਮ ਦੂਰ ਬੈਠੇ ਇਨ੍ਹਾਂ ਲੋਕਾਂ ਨੂੰ ਮਿਲਣ ਲਈ ਏਅਰ ਕੰਡੀਸ਼ਨ ਕਮਰੇ ਵਿਚੋਂ ਨਿਕਲਣ ਲਈ ਤਿਆਰ ਨਹੀਂ ਹੈ। ਲੰਬੇ ਤੇ ਅਕਸਰ ਲੱਗਦੇ ਅਣਐਲਾਨੇ ਕੱਟਾਂ ਕਾਰਣ ਕਿਸਾਨ ਪ੍ਰੇਸ਼ਾਨ ਹਨ ਤੇ ਮੁਲਾਜ਼ਮਾਂ, ਬੇਰੋਜ਼ਗਾਰਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਸਮਾਜ ਦੇ ਹੋਰ ਵਰਗ ਦੇ ਲੋਕ ਤਪਦੀ ਦੁਪਹਿਰ ਵਿਚ ਸਿਰਫ ਇਸ ਕਰ ਕੇ ਬੈਠ ਰਹੇ ਹਨ ਕਿ ਮੁੱਖ ਮੰਤਰੀ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਲੈਣ ਪਰ ਅਮਰਿੰਦਰ ਸਿੰਘ ਨੇ ਹੰਕਾਰ ਵਿਚ ਆ ਕੇ ਉਨ੍ਹਾਂ ਦੀ ਗੱਲ ਸੁਣਨ ਤੋਂ ਵੀ ਨਾਂਹ ਕੀਤੀ ਹੈ।