‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਦੀ ਰਜਿਸਟ੍ਰੇਸ਼ਨ ਮੁਲਤਵੀ ਕਰ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਕੀਤਾ ਸੱਖਣਾ: ਸੁਖਬੀਰ

Friday, Jan 09, 2026 - 08:13 AM (IST)

‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਦੀ ਰਜਿਸਟ੍ਰੇਸ਼ਨ ਮੁਲਤਵੀ ਕਰ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਕੀਤਾ ਸੱਖਣਾ: ਸੁਖਬੀਰ

ਚੰਡੀਗੜ੍ਹ (ਅਰਚਨਾ ਸੇਠੀ, ਅੰਕੁਰ) - ਪੰਜਾਬ ਵਿਚ ਸ਼ੁਰੂ ਕੀਤੀ ਜਾਣ ਵਾਲੀ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ’ਤੇ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਵਿਚ ਕਿਹਾ ਹੈ ਕਿ ਜਿਸ ਯੋਜਨਾ ਲਈ ਪੰਜਾਬ ਸਰਕਾਰ ਵਾਹ-ਵਾਹੀ ਲੁੱਟ ਰਹੀ ਹੈ, ਉਸ ਯੋਜਨਾ ਦੇ ਅਧੀਨ 8 ਜਨਵਰੀ ਤੋਂ ਜੋ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਣਾ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਪੋਸਟ ਵਿਚ ਭਵਾਨੀਗੜ੍ਹ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਇਕ ਕਾਪੀ ਵੀ ਲਾਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ 'ਤੇ ਲੱਗ ਸਕਦੀ ਮੋਹਰ

ਇਸ ਵਿਚ ਲਿਖਿਆ ਗਿਆ ਹੈ ਕਿ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਅਧੀਨ ਸ਼ੁਰੂ ਕੀਤਾ ਜਾਣ ਵਾਲਾ ਰਜਿਸਟ੍ਰੇਸ਼ਨ ਦਾ ਕੰਮ ਪ੍ਰਬੰਧਕੀ ਕਾਰਨਾਂ ਕਰ ਕੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਲਿਖਿਆ ਹੈ ਕਿ ਜਿਸ ਯੋਜਨਾ ਨੂੰ ਲਾਗੂ ਕੀਤੇ ਜਾਣ ਅਤੇ ਲੋਕਾਂ ਨੂੰ ਯੋਜਨਾ ਬਾਰੇ ਦੱਸਣ ਲਈ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੀਤੇ, ਹੁਣ ਜਦੋਂ ਲੋਕਾਂ ਦੀ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰਨ ਦੀ ਵਾਰੀ ਆਈ ਤਾਂ ਰਜਿਸਟ੍ਰੇਸ਼ਨ ਨੂੰ ਮੁਲਤਵੀ ਹੀ ਕਰ ਦਿੱਤਾ। ਸਰਕਾਰ ਨੇ ਪਹਿਲਾਂ ਆਮ ਆਦਮੀ ਕਲੀਨਿਕ ਦਾ ਡਰਾਮਾ ਕੀਤਾ ਅਤੇ ਫਿਰ ਕੇਂਦਰ ਸਰਕਾਰ ਦੀ ਆਯੂਸ਼ਮਾਨ ਭਾਰਤ ਯੋਜਨਾ ਨਾਲ ਛੇੜਛਾੜ ਕਰਕੇ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝਾ ਕਰ ਦਿੱਤਾ।

ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ

ਅਜਿਹੇ ਕੋਈ ਹੁਕਮ ਜਾਰੀ ਨਹੀਂ ਹੋਏ : ਡਾ. ਹਤਿੰਦਰ ਕੌਰ
ਸੁਖਬੀਰ ਬਾਦਲ ਵੱਲੋਂ ਜਾਰੀ ਸੋਸ਼ਲ ਮੀਡੀਆ ਪੋਸਟ ਦੇ ਜਵਾਬ ਵਿਚ ਪੰਜਾਬ ਦੀ ਸਿਹਤ ਸੇਵਾਵਾਂ ਨਿਰਦੇਸ਼ਕ ਡਾ. ਹਤਿੰਦਰ ਕੌਰ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਨੇ ਯੋਜਨਾ ਦੀ ਰਜਿਸਟ੍ਰੇਸ਼ਨ ਨੂੰ ਮੁਲਤਵੀ ਕੀਤੇ ਜਾਣ ਬਾਰੇ ਕਿਸੇ ਵੀ ਕਿਸਮ ਦੇ ਹੁਕਮ ਜਾਰੀ ਨਹੀਂ ਕੀਤੇ ਹਨ। ਅਕਾਲੀ ਦਲ ਨੇ ਸੋਸ਼ਲ ਮੀਡੀਆ ’ਤੇ ਜੋ ਹੁਕਮ ਪਾਏ ਹਨ, ਉਨ੍ਹਾਂ ਵਿਚ ਤਰੀਕਾਂ ਨੂੰ ਲੈ ਕੇ ਵੀ ਮੱਤਭੇਦ ਸਾਫ਼-ਸਾਫ਼ ਦਿਖ ਰਹੇ ਹਨ। ਜੇਕਰ ਇਹ ਹੁਕਮ ਸਹੀ ਹਨ ਤਾਂ ਦੋ ਵੱਖ-ਵੱਖ ਤਰੀਕਾਂ ਵਿਚ ਇਕ ਸਾਲ ਦਾ ਫਰਕ ਕਿਵੇਂ ਹੋ ਸਕਦਾ ਹੈ? ਦੂਜੇ ਪਾਸੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਜੋ ਹੁਕਮ ਦੀ ਕਾਪੀ ਘੁੰਮ ਰਹੀ ਹੈ, ਉਹ ਫਰਜ਼ੀ ਹੈ ਕਿਉਂਕਿ ਸਿਹਤ ਵਿਭਾਗ ਇਸ ਯੋਜਨਾ ਨੂੰ ਲਾਗੂ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News