ਸਾਹਿਤਕਾਰ ਸੁਰਜੀਤ ਪਾਤਰ ਦੇ ਸਸਕਾਰ ''ਤੇ ਭੁੱਬਾਂ ਮਾਰ ਰੋਏ CM ਮਾਨ, ਦੇਖੋ ਅੱਖਾਂ ਨਮ ਕਰਦੀਆਂ ਤਸਵੀਰਾਂ

05/13/2024 6:17:20 PM

ਜਲੰਧਰ  : ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ।

PunjabKesari

ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।

PunjabKesari

ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ।

PunjabKesari

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

PunjabKesari

ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ਅਕਾਊਂਟ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸੁਰਜੀਤ ਨੂੰ ਅੰਤਿਮ ਰਸਮਾਂ ਦੌਰਾਨ ਰੋਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਲਿਖਿਆ- ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ।

PunjabKesari

ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

PunjabKesari

ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

PunjabKesari

ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਨ੍ਹਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹਿਣਗੀਆਂ।''

PunjabKesari


PunjabKesari

PunjabKesari


sunita

Content Editor

Related News