CM ਵੱਲੋਂ ਖੇਤੀਬਾੜੀ ਵਿਭਾਗ ਨੂੰ ਗੁਲਾਬੀ ਸੁੰਡੀ ਕਾਰਨ ਕਪਾਹ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

Thursday, Jun 23, 2022 - 01:21 AM (IST)

CM ਵੱਲੋਂ ਖੇਤੀਬਾੜੀ ਵਿਭਾਗ ਨੂੰ ਗੁਲਾਬੀ ਸੁੰਡੀ ਕਾਰਨ ਕਪਾਹ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ 'ਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ 'ਚ ਪੱਕੇ ਤੌਰ 'ਤੇ ਆਪਣੀਆਂ ਟੀਮਾਂ ਤਾਇਨਾਤ ਕਰਨ ਲਈ ਆਖਿਆ ਤਾਂ ਜੋ ਸ਼ੁਰੂਆਤੀ ਪੜਾਅ 'ਤੇ ਹੀ ਹਮਲੇ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਨਰਮੇ ਦੀ ਕਾਸ਼ਤ ਵਾਲੇ ਖੇਤਰਾਂ ਵਿੱਚ ਗੁਲਾਬੀ ਸੁੰਡੀ ਦਾ ਫੈਲਾਅ ਨਾ ਹੋਵੇ, ਜਿਸ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸੀ.ਐੱਮ. ਨੇ ਕਿਹਾ ਕਿ ਖੇਤੀਬਾੜੀ ਵਿਭਾਗ ਇਹ ਯਕੀਨੀ ਬਣਾਏ ਕਿ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ, ਜਿਸ ਲਈ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਲੇਹ ਲੱਦਾਖ 'ਚ ਦੇਸ਼ ਦੀ ਰੱਖਿਆ ਕਰਦਾ ਖੰਨਾ ਦੇ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ (ਵੀਡੀਓ)

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਮਾਲਵਾ ਖੇਤਰ ਦਾ ਵੱਡੇ ਪੱਧਰ 'ਤੇ ਦੌਰਾ ਕਰਨਾ ਚਾਹੀਦਾ ਹੈ ਅਤੇ ਹਮਲੇ ਦੀ ਤੀਬਰਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਟੀਮਾਂ ਕਿਸਾਨਾਂ ਨਾਲ ਸਲਾਹ ਕਰਕੇ ਲੋੜੀਂਦੀ ਕਾਰਵਾਈ ਕਰਨ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸੰਕਟ 'ਚੋਂ ਕੱਢਣਾ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ। ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਅਗਨੀਪਥ ਯੋਜਨਾ ਖ਼ਿਲਾਫ਼ 24 ਨੂੰ ਹੋਣਗੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ : ਰਾਜਵਿੰਦਰ ਕੌਰ ਰਾਜੂ


author

Mukesh

Content Editor

Related News