ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
Friday, Oct 21, 2022 - 10:36 AM (IST)
ਜਲੰਧਰ (ਨਰਿੰਦਰ ਮੋਹਨ) - ਪੰਜਾਬ ਸਰਕਾਰ ਨੇ ਪਟਿਆਲਾ ਦੇ ਸਰਕਟ ਹਾਊਸ ਵਿੱਚ ਮੁੱਖ ਮੰਤਰੀ ਦੇ ਕਮਰੇ ਦੇ ਬੈੱਡ ’ਤੇ ਪਈ ਗੰਦਗੀ ਦੇ ਮਾਮਲੇ ’ਚ ਪ੍ਰਾਹੁਣਚਾਰੀ ਵਿਭਾਗ ਦੇ ਸੁਪਰਵਾਈਜ਼ਰ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ ਉਸ ਦੀ ਬਦਲੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਪਰਵਾਈਜ਼ਰ ’ਤੇ ਦੋਸ਼ ਹੈ ਕਿ ਉਸ ਨੇ ਪਟਿਆਲਾ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਕਮਰੇ ਦਾ ਬੈੱਡ ਸਾਫ਼ ਨਹੀਂ ਕਰਵਾਇਆ। ਗੰਦਗੀ ਕਾਰਨ ਮੁੱਖ ਮੰਤਰੀ ਗੁੱਸੇ ’ਚ ਚਲੇ ਗਏ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ
ਬੁੱਧਵਾਰ ਦੀ ਰਾਤ ਭਗਵੰਤ ਮਾਨ ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਸੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਹਾਲਤ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿਚ ਸਹੂਲਤਾਂ ਸਬੰਧੀ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਪਟਿਆਲਾ ਦੇ ਸਰਕਟ ਹਾਊਸ ਵਿਚ ਮੁੱਖ ਮੰਤਰੀ ਦੇ ਕਮਰੇ ਵਿੱਚ ਠਹਿਰਨ ਲਈ ਚਲੇ ਗਏ। ਜਦੋਂ ਮੁੱਖ ਮੰਤਰੀ ਸਰਕਟ ਹਾਊਸ ਵਿਚ ਸੀ. ਐੱਮ. ਰੂਮ ਵਿੱਚ ਪੁੱਜੇ ਤਾਂ ਬੈੱਡ ਸ਼ੀਟ ਦੇ ਹੇਠਾਂ ਗੱਦੇ ’ਤੇ ਗੰਦਗੀ ਪਈ ਹੋਈ ਸੀ। ਇਸ ਮੌਕੇ ਉਨ੍ਹਾਂ ਡਿਊਟੀ ਮੈਜਿਸਟਰੇਟ ਕੋਲ ਨਾਰਾਜ਼ਗੀ ਜ਼ਾਹਰ ਕਰਦਿਆਂ ਬੈੱਡ ਦੀ ਸਫ਼ਾਈ ਨਾ ਹੋਣ ਬਾਰੇ ਪੁੱਛਿਆ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਮੁੱਖ ਮੰਤਰੀ ਨੇ ਅਜਿਹੀ ਅਣਗਹਿਲੀ ਦਾ ਗੰਭੀਰ ਨੋਟਿਸ ਲਿਆ ਅਤੇ ਤੁਰੰਤ ਵਾਪਸ ਚਲੇ ਗਏ। ਇਸ ਸਬੰਧੀ ਡਿਊਟੀ ਮੈਜਿਸਟਰੇਟ ਨੇ ਆਪਣੀ ਰਿਪੋਰਟ ਬਣਾ ਕੇ ਪ੍ਰਾਹੁਣਚਾਰੀ ਵਿਭਾਗ ਨੂੰ ਦੇ ਦਿੱਤੀ। ਇਸ ਵਿਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਰਕਟ ਹਾਊਸ ਵਿਚ ਪਹੁੰਚਣ ਤੋਂ ਪਹਿਲਾਂ ਹੀ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦਾ ਕਮਰਾ ਖੁੱਲ੍ਹਵਾ ਕੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਸਨ। ਸੁਪਰਵਾਈਜ਼ਰ ਮੌਕੇ ’ਤੇ ਮੌਜੂਦ ਨਹੀਂ ਸੀ। ਸਰਕਟ ਹਾਊਸ ਪਟਿਆਲਾ ਦੀ ਸਫ਼ਾਈ ਰੱਖਣ ਦਾ ਕੰਮ ਮੈਨੇਜਿੰਗ ਡਾਇਰੈਕਟਰ, ਪ੍ਰਾਹੁਣਚਾਰੀ ਵਿਭਾਗ ਪੰਜਾਬ ਕੋਲ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਪੱਤਰ ਵਿਚ ਪ੍ਰਾਹੁਣਚਾਰੀ ਵਿਭਾਗ ਨੂੰ ਲਿਖਿਆ ਹੈ ਕਿ ਸਰਕਟ ਹਾਊਸ ਪਟਿਆਲਾ ਵਿਚ ਸਫ਼ਾਈ ਨਾ ਹੋਣ ਦੇ ਮਾਮਲੇ ਵਿਚ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਇਸ ਰਿਪੋਰਟ ’ਤੇ ਹਾਸਪਿਟੈਲਿਟੀ ਵਿਭਾਗ ਚੰਡੀਗੜ੍ਹ ਨੇ ਸਰਕਟ ਹਾਊਸ ਪਟਿਆਲਾ ਦੇ ਸੁਪਰਵਾਈਜ਼ਰ ਦਰਸ਼ਨ ਸਿੰਘ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਹੈ। ਇਸ ਤਬਾਦਲਾ ਪੱਤਰ ਵਿਚ ਲਿਖਿਆ ਗਿਆ ਹੈ ਕਿ ਇਹ ਬਦਲੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਖ ਮੰਤਰੀ ਦੀ ਨਾਰਾਜ਼ਗੀ ਅਤੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ’ਤੇ ਸੁਪਰਵਾਈਜ਼ਰ ਦਾ ਤਬਾਦਲਾ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ