CM ਮਾਨ ਨੇ ਪਰਿਵਾਰ ਨਾਲ ਜੱਦੀ ਪਿੰਡ ਸਤੌਜ ’ਚ ਮਨਾਇਆ ਲੋਹੜੀ ਦਾ ਤਿਉਹਾਰ

Sunday, Jan 08, 2023 - 08:34 PM (IST)

CM ਮਾਨ ਨੇ ਪਰਿਵਾਰ ਨਾਲ ਜੱਦੀ ਪਿੰਡ ਸਤੌਜ ’ਚ ਮਨਾਇਆ ਲੋਹੜੀ ਦਾ ਤਿਉਹਾਰ

ਸਤੌਜ/ਸੰਗਰੂਰ (ਤਰਲੋਚਨ ਗੋਇਲ, ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ’ਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ’ਚ ਲੋਹੜੀ ਬਾਲ਼ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖ਼ੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫ਼ੈਸਲਾ ਕੀਤਾ। ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖ਼ੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬੇ ਭਰ ’ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

 ਇਹ ਖ਼ਬਰ ਵੀ ਪੜ੍ਹੋ : ਅਮੀਰ ਬਣਨ ਦੇ ਲਾਲਚ ’ਚ ਠੱਗੇ ਗਏ ਲੋਕ, ਵਿਦੇਸ਼ੀ ਸ਼ੇਅਰ ਬ੍ਰੋਕਰ ਕੰਪਨੀ ਕਰੋੜਾਂ ਰੁਪਏ ਹੜੱਪ ਕੇ ਹੋਈ ਬੰਦ

PunjabKesari

ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ, ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ’ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖ਼ਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ’ਚ ਖ਼ੁਸ਼ੀਆਂ-ਖੇੜੇ ਲੈ ਕੇ ਆਵੇ।

PunjabKesari

ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ’ਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ’ਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ’ਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ ’ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਨਡਾਲਾ ਦੀ ਦਿਲ ਕੁਮਾਰੀ ਆਸਟ੍ਰੇਲੀਅਨ ਪੁਲਸ ’ਚ ਹੋਈ ਭਰਤੀ


author

Manoj

Content Editor

Related News