CM ਮਾਨ ਪੰਜਾਬੀਆਂ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ, ਰਜਿਸਟਰੀਆਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

02/07/2024 3:40:14 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਰਜਿਸਟਰੀਆਂ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਬਾਰੇ ਉਨ੍ਹਾਂ ਨੇ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਲੋਕਾਂ ਨੂੰ ਐੱਨ. ਓ. ਸੀ. ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਹੋਈ।

ਇਹ ਵੀ ਪੜ੍ਹੋ : PRTC, ਪੰਜਾਬ ਰੋਡਵੇਜ਼ 'ਚ ਸਫ਼ਰ ਕਰਨ ਵਾਲਿਆਂ ਲਈ ਪਿਆ ਪੰਗਾ, ਆ ਗਈ ਨਵੀਂ Update (ਵੀਡੀਓ)

ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਅਤੇ ਨਾਲ ਹੀ ਅੱਗ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨੀ ਅੜਚਨਾਂ ਦੂਰ ਕਰਕੇ ਜਲਦ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨੂੰ ਲੈ ਕੇ ਫਿਰ Yellow ਅਲਰਟ ਜਾਰੀ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ, ਸਾਰੀਆਂ ਤੋਂ ਐੱਨ. ਓ. ਸੀ. ਖ਼ਤਮ ਕਰ ਦਿੱਤੀ ਗਈ ਹੈ ਪਰ ਹੁਣ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Babita

This news is Content Editor Babita