ਕੋਟਕਪੂਰਾ ਘਟਨਾ 'ਤੇ CM ਮਾਨ ਨੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਦਿੱਤੇ ਇਹ ਹੁਕਮ (ਤਸਵੀਰਾਂ)
Thursday, Nov 10, 2022 - 04:59 PM (IST)
ਚੰਡੀਗੜ੍ਹ : ਕੋਟਕਪੂਰਾ 'ਚ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਹਰਕਤ 'ਚ ਆ ਗਈ ਹੈ। ਇਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ. ਜੀ. ਪੀ. ਅਤੇ ਪੁਲਸ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੂਬੇ 'ਚ ਅਮਨ-ਸ਼ਾਂਤੀ ਦੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ : ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. (ਸਪੈਸ਼ਲ) ਸੰਜੀਵ ਕਾਲੜਾ ਨੇ ਕਿਹਾ ਕਿ ਮੀਟਿੰਗ ਦੌਰਾਨ ਕੋਟਕਪੂਰਾ 'ਚ ਹੋਈ ਵਾਰਦਾਤ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸਾਰੀ ਜਾਣਕਾਰੀ ਮੁੱਖ ਮੰਤਰੀ ਮਾਨ ਨੂੰ ਦਿੱਤੀ ਗਈ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ 'ਚ ਹਰ ਹਾਲਤ 'ਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ASI ਨੇ ਖ਼ੁਦ ਨੂੰ ਮਾਰੀ ਗੋਲੀ, ਮਾਨਸਿਕ ਪਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਮਨ-ਸ਼ਾਂਤੀ ਬਣਾਈ ਰੱਖਣ ਸਬੰਧੀ ਪੁਲਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਸ ਦੀ ਜਾਂਚ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਵੱਲੋਂ ਇਸ ਕੇਸ ਨੂੰ ਲੈ ਕੇ ਅਗਲੇ ਹਫ਼ਤੇ ਦੁਬਾਰਾ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕੇਸ ਨੂੰ ਜਲਦ ਤੋਂ ਜਲਦ ਟਰੇਸ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੁਲਸ ਨੂੰ ਹੋਰ ਅਲਰਟ ਹੋਣ ਅਤੇ ਨਾਕਾਬੰਦੀ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ