CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਝੋਨੇ ਦੀ ਫ਼ਸਲ ਲਈ ਬਿਨਾਂ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ

05/17/2024 6:40:31 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਨਾਂ ਕਿਸੇ ਕੱਟ ਤੋਂ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ।  ਮੁੱਖ ਮੰਤਰੀ ਮਾਨ ਨੇ ਕਿਹਾ ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਲਈ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਦਿਨ ਦੇ ਸਮੇਂ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇਗੀ ਕਿਉਂਕਿ ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਪੰਜਾਬ ਦੂਜੇ ਸੂਬਿਆਂ ਨੂੰ ਬਿਜਲੀ ਵੇਚਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ ਹੈ।

ਇਹ ਵੀ ਪੜ੍ਹੋ- ਚੋਣ ਪ੍ਰਚਾਰ 'ਚ ਨੰਬਰ ਇਕ 'ਤੇ ਚੱਲ ਰਹੀ 'ਆਪ' : ਮੁੱਖ ਮੰਤਰੀ ਭਗਵੰਤ ਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News