ਪੰਜਾਬੀਆਂ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ CM ਭਗਵੰਤ ਮਾਨ, ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

Monday, Oct 02, 2023 - 10:10 AM (IST)

ਪੰਜਾਬੀਆਂ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ CM ਭਗਵੰਤ ਮਾਨ, ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵੇਂ ਬਣੇ ਵਾਰਡ ਦਾ ਉਦਘਾਟਨ ਕਰਨਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖ਼ਾਸ ਹੈ।

ਇਹ ਵੀ ਪੜ੍ਹੋ : ਅੰਤਿਮ ਅਰਦਾਸ 'ਚ ਪੁੱਜੇ ਕਾਰੋਬਾਰੀ ਨੂੰ ਪਿਆ ਦਿਲ ਦਾ ਦੌਰਾ, 2 ਮਹੀਨੇ ਪਹਿਲਾਂ ਹੋਈ ਸੀ ਪਤਨੀ ਦੀ ਮੌਤ

PunjabKesari

ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ।

ਇਹ ਵੀ ਪੜ੍ਹੋ : IAS ਤੇ IPS ਅਫ਼ਸਰਾਂ ਦੀ ਪਹਿਲੀ ਪਸੰਦ Mohali, ਖ਼ਰੀਦ ਰੱਖੇ ਨੇ ਘਰ, ਪਲਾਟ ਤੇ ਫਲੈਟ

PunjabKesari

ਇਸ ਦੀ ਸ਼ੁਰੂਆਤ ਮੈਂ ਅਤੇ ਸਾਡੇ ਕੌਮੀ ਕਨਵੀਨਰ ਮਾਣਯੋਗ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਹਸਪਤਾਲ ਦੀਆਂ ਕੁੱਝ ਤਸਵੀਰਾਂ ਵੀ ਟਵਿੱਟਰ 'ਤੇ ਸਾਂਝੀਆਂ ਕੀਤੀਆਂ ਗਈਆਂ ਹਨ।
PunjabKesari
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News