CM ਮਾਨ ਦਾ ਵੱਡਾ ਐਲਾਨ, ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1100 ਰੁਪਏ
Saturday, Sep 20, 2025 - 10:29 PM (IST)

ਚੰਡੀਗੜ/ਪਟਿਆਲਾ (ਸੁਖਦੀਪ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਦੇ ਹਿੱਤ ਵਿੱਚ ਮਹੱਤਵਪੂਰਨ ਐਲਾਨ ਕੀਤਾ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨੂੰ ਵਾਅਦੇ ਮੁਤਾਬਕ 1100 ਰੁਪਏ ਅਗਲੇ ਸਾਲ 2026 ਦੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਮਿਲਣੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕੀਤਾ।
ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਯੋਜਨਾ ਨੂੰ ਲਾਗੂ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਆਰਥਿਕ ਮਜ਼ਬੂਤੀ ਸਰਕਾਰ ਦੀ ਪ੍ਰਾਇਰਟੀ ਹੈ ਅਤੇ ਇਹ ਵਾਅਦਾ ਕਿਸੇ ਹਾਲਤ ਵਿੱਚ ਅਧੂਰਾ ਨਹੀਂ ਰਹੇਗਾ।
ਯਾਦ ਰਹੇ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀਆਂ ਔਰਤਾਂ ਨੂੰ ਮੁਫ਼ਤ ਸਫ਼ਰ ਦੇ ਨਾਲ 1100 ਰੁਪਏ ਮਹੀਨਾਵਾਰ ਦਿੱਤੇ ਜਾਣਗੇ। ਹੁਣ ਇਸ ਵਾਅਦੇ ਨੂੰ ਹਕੀਕਤ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ।
ਇਹ ਫੈਸਲਾ ਨਾ ਸਿਰਫ਼ ਘਰ-ਘਰ ਦੀਆਂ ਬੀਬੀਆਂ ਲਈ ਰਾਹਤ ਲਿਆਏਗਾ, ਸਗੋਂ ਉਨ੍ਹਾਂ ਦੀਆਂ ਦਿਨ-ਚੜ੍ਹਦੀਆਂ ਜ਼ਿੰਦਗੀਆਂ ਵਿੱਚ ਵੀ ਆਰਥਿਕ ਸਹਾਰਾ ਪੈਦਾ ਕਰੇਗਾ।