CM ਮਾਨ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਅੱਵਲ ਆਈਆਂ ਬੱਚੀਆਂ ਲਈ ਕਰ ਦਿੱਤਾ ਵੱਡਾ ਐਲਾਨ

05/24/2023 8:38:56 PM

ਮੋਹਾਲੀ (ਬਿਊਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਦੌਰਾਨ ਮੁੰਡਿਆਂ ਨੂੰ ਪਿੱਛੇ ਛੱਡਦਿਆਂ ਇਕ ਵਾਰ ਫਿਰ ਕੁੜੀਆਂ ਅੱਗੇ ਨਿਕਲ ਗਈਆਂ ਹਨ। ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ 100 ਫ਼ੀਸਦੀ ਨੰਬਰਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਬਠਿੰਡਾ ਦੀ ਸ਼੍ਰੇਆ ਸਿੰਗਲਾ 99.60 ਫ਼ੀਸਦੀ ਨੰਬਰਾਂ ਨਾਲ ਦੂਜੇ ਸਥਾਨ 'ਤੇ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। 12ਵੀਂ ਜਮਾਤ ਦੀ ਪ੍ਰੀਖਿਆ 'ਚ ਕੁਲ 2,96,709 ਵਿਦਿਆਰਥੀ ਬੈਠੇ ਸਨ, ਜਿਨ੍ਹਾਂ 'ਚੋਂ 92 ਫ਼ੀਸਦੀ ਯਾਨੀ 2,74,378 ਬੱਚੇ ਪਾਸ ਹੋਏ ਹਨ।

PunjabKesari

ਇਹ ਵੀ ਪੜ੍ਹੋ : 12ਵੀਂ ਜਮਾਤ 'ਚੋਂ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਕਰਵਾਈ ਬੱਲੇ-ਬੱਲੇ, ਸੂਬੇ 'ਚ ਹਾਸਲ ਕੀਤੀ 1st ਪੁਜ਼ੀਸ਼ਨ

ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਦੇ ਇਨ੍ਹਾਂ ਨਤੀਜਿਆਂ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ, "ਸਾਡੀਆਂ ਧੀਆਂ ਨੇ ਇਕ ਵਾਰ ਫਿਰ ਬਾਜ਼ੀ ਮਾਰੀ ਹੈ ਤੇ ਇਕ ਵਾਰ ਫਿਰ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ।" ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News