ਪੰਜਾਬ ਦੀਆਂ ਔਰਤਾਂ ਨੂੰ 1000 ਰੁਪਿਆ ਦੇਣ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਕਦੋਂ ਮਿਲਣਗੇ

05/21/2024 9:56:10 AM

ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਭਗਵੰਤ ਮਾਨ ਨੇ ਸੋਮਵਾਰ ਨੂੰ ਲੋਕ ਸਭਾ ਹਲਕਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਪੱਖ ’ਚ ਹਲਕਾ ਪੱਛਮੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਟਿੱਬਾ ਰੋਡ ’ਤੇ ਆਯੋਜਿਤ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਕਿ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਜਲਦੀ ਹੀ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਦੇ ਲਈ ਸਰਕਾਰ ਨੇ ਬਜਟ ’ਚੋਂ ਲਗਭਗ 5200 ਕਰੋੜ ਰੁਪਏ ਦੀ ਬੱਚਤ ਕਰ ਲਈ ਹੈ, ਜਿਸ ਨਾਲ ਹੁਣ ਔਰਤਾਂ ਨੂੰ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਆਉਣ ਵਾਲੇ 5 ਤੋਂ 7 ਮਹੀਨੇ ’ਚ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਸ਼ਰਮਨਾਕ ਘਟਨਾ, 9 ਸਾਲਾ ਬੱਚੀ ਦੇ ਹੱਥ-ਪੈਰ ਬੰਨ੍ਹ ਦਰਿੰਦੇ ਨੇ ਟੱਪੀਆਂ ਸਭ ਹੱਦਾਂ

ਮਾਨ ਨੇ ਕਿਹਾ ਕਿ ਇਹ ਯੋਜਨਾ ਇਕ ਵਾਰ ਸ਼ੁਰੂ ਹੋਣ ਤੋਂ ਬਾਅਦ ਕਦੇ ਬੰਦ ਨਹੀਂ ਹੋਵੇਗੀ। ਉਨ੍ਹਾਂ ਨੇ ਲੁਧਿਆਣਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਕਿਹਾ ਕਿ ਪੰਜਾਬ ਦੀ ਤੰਦਰੁਸਤੀ ਲਈ ਲੁਧਿਆਣਾ ਰੂਪੀ ਦਿਲ ਨੂੰ ਤੰਦਰੁਸਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਆਮ ਆਦਮੀ ਪਾਰਟੀ ਇਸ ਦਿਸ਼ਾ ’ਚ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਾਨਚੈਸਟਰ ਕਹੇ ਜਾਂਦੇ ਲੁਧਿਆਣਾ ਨੂੰ ਕਾਰੋਬਾਰ ਅਤੇ ਵਪਾਰ ਦੇ ਪੱਖ ’ਚ ਇੰਨਾ ਮਜ਼ਬੂਤ ਬਣਾ ਦੇਣਗੇ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਪਾਰੀ ਆਪਣੇ ਸਾਥੀਆਂ ਨੂੰ ਵੀ ਇੱਥੇ ਆ ਕੇ ਵਪਾਰ ਕਰਨ ਲਈ ਉਤਸ਼ਾਹਿਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼, ਅੱਗ ਵਰ੍ਹਾਊ ਗਰਮੀ ਦੌਰਾਨ 'ਮਾਨਸੂਨ' ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਪੁੱਜੇਗਾ
ਟਿੱਬਾ ਰੋਡ ’ਤੇ ਲੋਕਾਂ ਦੀ ਭਾਰੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਮਾਨ ਨੇ ਸਕੂਲਾਂ ’ਚ ਬੱਚਿਆਂ ਨੂੰ ਕੀਤੀਆਂ ਗਈਆਂ ਛੁੱਟੀਆਂ ਦਾ ਜ਼ਿਕਰ ਕਰਦੇ ਹੋਏ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਨੂੰ ਕਹਿ ਦਿਓ ਕਿ ਹੁਣ ਬਾਹਰ ਖੇਡ ਕੇ ਗਰਮੀ ਨਾਲ ਲਗਵਾ ਲੈਣ, ਸਗੋਂ ਘਰ ਬੈਠ ਕੇ ਪੜ੍ਹਨਾ ਵੀ ਹੈ। ਉਨ੍ਹਾਂ ਨੇ ਜਨਤਾ ਤੋਂ ‘ਆਪ’ ਦੇ ਪੱਖ ’ਚ ਵੋਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਕੇਂਦਰ ’ਤੇ ਜਾ ਕੇ ਮਸ਼ੀਨ ’ਤੇ ਸਿਰਫ ਝਾੜੂ ਦਾ ਨਿਸ਼ਾਨ ਹੀ ਦਬਾਉਣਾ ਹੈ। ਭਾਜਪਾ ਉਮੀਦਵਾਰ ਰਵਨੀਤ ਬਿੱਟੂ ’ਤੇ ਕੁਮੈਂਟ ਕੱਸਦੇ ਹੋਏ ਮਾਨ ਨੇ ਕਿਹਾ ਕਿ ਬਿੱਟੂ ਹੁਣ ਤੱਕ ਪੂਰੀ ਤਰ੍ਹਾਂ ਨਾਲ ਭਾਜਪਾ ਡਾਊਨਲੋਡ ਨਹੀਂ ਕਰ ਸਕਿਆ। ਇਹੀ ਵਜ੍ਹਾ ਹੈ ਕਿ ਹੁਣ ਵੀ ਕਿਤੇ ਖ਼ੁਦ ਨੂੰ ਕਾਂਗਰਸੀ ਕਹਿ ਦਿੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News