ਪੰਜਾਬ ਦੇ ਅਧਿਆਪਕਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ''ਤਾ ਇਹ ਐਲਾਨ (ਵੀਡੀਓ)

Tuesday, Apr 01, 2025 - 12:39 PM (IST)

ਪੰਜਾਬ ਦੇ ਅਧਿਆਪਕਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ''ਤਾ ਇਹ ਐਲਾਨ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕ ਸਰਕਾਰੀ ਨੌਕਰੀ ਨੂੰ ਤਾਂ ਬਿਲਕੁਲ ਹੀ ਭੁੱਲ ਗਏ ਸੀ ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਕਰੀਆਂ ਦੇਣ ਲਈ ਇਕ ਰੁਪਏ ਦੀ ਵੀ ਰਿਸ਼ਵਤ ਨਹੀਂ ਲਈ ਜਾਂਦੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਦਲਿਆ ਸਮਾਂ, ਹੁਣ ਇਸ Time 'ਤੇ ਲੱਗਣਗੇ ਸਕੂਲ

ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ ਅਤੇ ਵਾਧੂ ਦੇ ਕੰਮਾਂ ਲਈ ਅਸੀਂ ਜੋ ਮਰਜ਼ੀ ਕਰੀਏ, ਜਿਵੇਂ ਮਰਜ਼ੀ ਸਟਾਫ਼ ਰੱਖੀਏ ਪਰ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਦੀ ਹੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾ ਪੁੱਟ ਰਹੇ ਹਾਂ ਅਤੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਬਾਹਰਲੇ ਮੁਲਕਾਂ 'ਚ ਭੇਜਿਆ ਜਾ ਰਿਹਾ ਹੈ ਤਾਂ ਜੋ ਇੱਥੇ ਆ ਕੇ ਉਹ ਆਧੁਨਿਕ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਸਕਣ। ਉਨ੍ਹਾਂ ਨੇ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਬਦਲੀਆਂ ਦੀਆਂ ਅਰਜ਼ੀਆਂ ਨਾ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : 'ਦਾਰੂ' ਪੀਣ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਬੋਤਲਾਂ ਦੀ ਥਾਂ ਪੇਟੀਆਂ ਚੁੱਕ-ਚੁੱਕ ਲੈ ਗਏ (ਤਸਵੀਰਾਂ)

ਉਨ੍ਹਾਂ ਕਿਹਾ ਕਿ ਸਭ ਨੂੰ ਤਰੱਕੀ ਕਰਨ ਲਈ ਆਪਣਾ ਜੱਦੀ ਘਰ ਛੱਡਣਾ ਪੈਂਦਾ ਹੈ, ਜਿਵੇਂ ਹੀ ਬਾਕੀ ਮੰਤਰੀਆਂ ਸਣੇ ਉਹ ਵੀ ਆਪਣਾ ਪਿੰਡ ਸਤੌਜ ਛੱਡ ਕੇ ਚੰਡੀਗੜ੍ਹ ਰਹਿ ਰਹੇ ਹਨ ਤਾਂ ਜੋ ਸਰਕਾਰ ਦਾ ਕੰਮ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ। ਨਸ਼ਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ, ਉਨ੍ਹਾਂ ਦਾ ਇਲਾਜ ਕਰਾਇਆ ਜਾਵੇਗਾ ਅਤੇ ਜਿਹੜੇ ਨਸ਼ਾ ਵੇਚਦੇ ਹਨ, ਉਨ੍ਹਾਂ 'ਤੇ ਕਿਸੇ ਤਰ੍ਹਾਂ ਦਾ ਤਰਸ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਘਰ ਵੀ ਢਾਹਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਜ਼ਾ ਵੀ ਸਖ਼ਤ ਦਿੱਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News