ਪੰਜਾਬੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਅੱਜ ਤੋਂ ਰਜਿਸਟਰੀਆਂ ਕਰਾਉਣੀਆਂ... (ਵੀਡੀਓ)
Monday, May 26, 2025 - 12:46 PM (IST)

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਮੋਹਾਲੀ ਵਿਖੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਈਜ਼ੀ ਰਜਿਸਟਰੀ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਇਤਿਹਾਸਕ ਹੈ ਅਤੇ ਅੱਜ ਤੋਂ ਰਜਿਸਟਰੀਆਂ ਕਰਾਉਣੀਆਂ ਸੌਖੀਆਂ ਹੋ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਆਈ ਰਿਪੋਰਟ, ਇਨ੍ਹਾਂ ਜ਼ਿਲ੍ਹਿਆਂ 'ਚ...
ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਾਉਣ ਵਾਲੇ ਆਪਣੇ ਡਰਾਫਟ ਨੂੰ ਪੋਰਟਲ 'ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। ਇਸ 'ਚ ਜੋ ਵੀ ਕੁਲੈਕਟਰ ਰੇਟ ਜਾਂ ਖ਼ਸਰਾ ਨੰਬਰ ਹੈ, ਸਭ ਕੁੱਝ ਆ ਜਾਵੇਗਾ। 48 ਘੰਟਿਆਂ ਦੇ ਵਿੱਚ-ਵਿੱਚ ਸਬ-ਰਜਿਸਟਰਾਰ ਇਸ 'ਤੇ ਇਤਰਾਜ਼ ਲਾ ਸਕਦਾ ਹੈ। ਜੇਕਰ ਇਸ ਸਮੇਂ ਦੌਰਾਨ ਇਤਰਾਜ਼ ਨਾ ਆਇਆ ਤਾਂ ਰਜਿਸਟਰੀ ਨੂੰ ਸਹੀ ਮੰਨਿਆ ਜਾਵੇਗਾ। ਜੇਕਰ ਇਤਰਾਜ਼ ਆਵੇਗਾ ਤਾਂ ਉਸੇ ਵੇਲੇ ਵਟਸਐਪ 'ਤੇ ਵਿਅਕਤੀ ਕੋਲ ਪਹੁੰਚ ਜਾਵੇਗਾ। ਉਨ੍ਹਾਂ ਨੂੰ ਇਤਰਾਜ਼ ਕਲੀਅਰ ਕਰਨ ਲਈ ਮੌਕਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਸੇਵਾ ਕੇਂਦਰ ਵਿਖੇ ਆ ਕੇ ਵੀ ਲੋਕ ਰਜਿਸਟਰੀ ਲਿਖਵਾ ਸਕਦੇ ਹਨ। ਇਸ ਦੀ 550 ਰੁਪਏ ਫ਼ੀਸ ਹੈ।
ਇਹ ਵੀ ਪੜ੍ਹੋ : ਟ੍ਰਾਈਸਿਟੀ 'ਚ ਕੋਰੋਨਾ ਦਾ ਪਹਿਲਾ ਮਾਮਲਾ, ਸਿਹਤ ਵਿਭਾਗ ਨੇ ਦਿੱਤੀ ਲੋਕਾਂ ਨੂੰ ਸਲਾਹ
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤਾਂ ਇਹ ਹੀ ਪਤਾ ਨਹੀਂ ਲੱਗਦਾ ਸੀ ਕਿ ਰਜਿਸਟਰੀ ਕਿੱਥੋਂ ਲਿਖਵਾਈ ਜਾਵੇ। ਇਹ ਸਭ ਕੁੱਝ ਹੁਣ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਰੇ ਮੈਸਜ ਵਟਸਐਪ 'ਤੇ ਮਿਲਦੇ ਰਹਿਣਗੇ। ਇਹ ਕੰਮ ਅਸੀਂ ਮੋਹਾਲੀ 'ਚ ਸ਼ੁਰੂ ਕੀਤਾ ਹੈ ਅਤੇ ਪੂਰੇ ਪੰਜਾਬ 'ਚ 2-3 ਮਹੀਨਿਆਂ ਅੰਦਰ ਇਹ ਕੰਮ ਸ਼ੁਰੂ ਹੋ ਜਾਵੇਗਾ। ਲੋਕ ਜ਼ਿਲ੍ਹੇ ਦੀ ਕੋਈ ਵੀ ਤਹਿਸੀਲ ਜਾਂ ਸਬ-ਤਹਿਸੀਲ 'ਚ ਜਾ ਕੇ ਰਜਿਸਟਰੀ ਕਰਵਾ ਸਕਦੇ ਹਨ। ਜੇਕਰ ਕੋਈ ਗਲਤ ਰਜਿਸਟਰੀ ਹੋਵੇਗੀ ਤਾਂ ਇਸ ਦੇ ਲਈ ਡਿਪਟੀ ਕਮਿਸ਼ਨਰ ਜ਼ਿੰਮੇਵਾਰ ਹੋਵੇਗਾ। ਇਸ ਲਈ ਕੋਈ ਰਿਸ਼ਵਤ ਨਹੀਂ, ਸਗੋਂ ਜਿੰਨੀ ਫ਼ੀਸ ਤੈਅ ਕੀਤੀ ਗਈ ਹੈ, ਓਨੀ ਹੀ ਫ਼ੀਸ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗਾਰੰਟੀ ਦਿੱਤੀ ਸੀ, ਉਸ ਦੀ ਅੱਜ ਅਸੀਂ ਪਹਿਲੀ ਪੌੜੀ ਚੜ੍ਹਨ ਲੱਗੇ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਅਤ ਸਾਫ਼ ਹੈ ਅਤੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8