ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ (ਵੀਡੀਓ)
Monday, Jun 09, 2025 - 01:24 PM (IST)

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਦੂਧਨਸਾਧਾਂ ਵਿਖੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲ ਦੇ ਸਾਰੇ ਕੰਮ ਹੁਣ ਇੱਕੋ ਇਮਾਰਤ ਹੇਠ ਹੋਣਗੇ। ਇਸ ਇਮਾਰਤ ਨੂੰ ਬਣਨ 'ਤੇ 8 ਕਰੋੜ 55 ਲੱਖ ਰੁਪਏ ਦਾ ਖ਼ਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਤਹਿਸੀਲਾਂ ਨੂੰ ਦੇਖਦੇ ਹੀ ਬੰਦੇ ਦਾ ਦਿਲ ਟੁੱਟ ਜਾਂਦਾ ਸੀ ਕਿ ਕੰਮ ਹੋਵੇਗਾ ਜਾਂ ਨਹੀਂ ਹੋਵੇਗਾ ਪਰ ਹੁਣ ਅਜਿਹਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਹੋ ਗਏ ਬਾਹਲੇ ਔਖੇ! ਮੁਫ਼ਤ ਕਣਕ ਲੈਣ ਮਗਰੋਂ ਵੀ...
ਤਹਿਸੀਲਾਂ 'ਚ ਸਭ ਤੋਂ ਵੱਧ ਲੁੱਟ ਹੁੰਦੀ ਸੀ ਪਰ ਹੁਣ ਸਾਰਾ ਸਿਸਟਮ ਸੁਧਰ ਗਿਆ ਹੈ। ਉਨ੍ਹਾਂ ਨੇ ਵਿਰੋਧੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ ਨੂੰ ਬਹੁਤ ਲੁੱਟਿਆ ਹੈ ਪਰ ਹੁਣ ਇਨ੍ਹਾਂ ਦੀ ਮੱਤ ਵੱਜੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ, ਔਰਤ ਨਾਲ ਜੋ ਹੋਇਆ, ਸ਼ਾਇਦ ਕੋਈ ਪਸ਼ੂਆਂ ਨਾਲ ਵੀ...
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ ਅਤੇ ਹਰ ਪਿੰਡ 'ਚ ਗਰਾਊਂਡ ਬਣਾਵਾਂਗੇ ਅਤੇ ਸਕੂਲਾਂ ਦੇ ਸਮਾਰਟ ਕਮਰੇ ਬਣਨਗੇ। ਬੱਚੇ ਪੜ੍ਹ-ਪੜ੍ਹ ਕੇ ਵੱਡੇ ਅਫ਼ਸਰ ਬਣਨਗੇ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8