CM ਮਾਨ ਦੇ ਮਾਤਾ ਹਰਪਾਲ ਕੌਰ ਦੀ ਹਾਜ਼ਰੀ ''ਚ ਨਗਰ ਕੌਂਸਲ ਪ੍ਰਧਾਨ ਨੇ ਸੰਭਾਲਿਆ ਅਹੁਦਾ

Sunday, Aug 04, 2024 - 02:54 PM (IST)

ਭਵਾਨੀਗੜ੍ਹ (ਕਾਂਸਲ, ਵਿਕਾਸ) : ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਨਰਿੰਦਰ ਸਿੰਘ ਔਜਲਾ ਨੇ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਸੰਬੋਧਨ ਦੌਰਾਨ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਨਰਿੰਦਰ ਸਿੰਘ ਔਜਲਾ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਾਲ-ਨਾਲ ਸੂਬੇ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਮੁਹੱਲਾ ਕਲੀਨਿਕ ਤੇ ਸਮਾਰਟ ਸਕੂਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਰਿੰਦਰ ਸਿੰਘ ਔਜਲਾ ਨੇ ਮਾਤਾ ਹਰਪਾਲ ਕੌਰ ਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸੁਖਜੀਤ ਕੌਰ ਘਾਬਦੀਆਂ ਸਾਬਕਾ ਪ੍ਰਧਾਨ, ਹਰਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਸੱਗੂ, ਸੰਜੀਵ ਕੁਮਾਰ ਲਾਲਕਾ, ਸਵਰਨ ਸਿੰਘ, ਵਿਦਿਆ ਦੇਵੀ, ਨੇਹਾ ਸਲਦੀ, ਜਸਪਾਲ ਕੌਰ ਤੇ ਹਰਵਿੰਦਰ ਕੌਰ ਸਾਰੇ ਕੌਂਸਲਰ, ਗੁਰਮੀਤ ਸਿੰਘ ਖੰਗੂੜਾ ਜੁਨੀਅਰ ਸਹਾਇਕ, ਪ੍ਰਦੀਪ ਮਿੱਤਲ ਪ੍ਰਧਾਨ ਆੜਤੀਆਂ ਐਸੋਸੀਏਸ਼ਨ, ਗੁਰਪ੍ਰੀਤ ਸਿੰਘ ਫੱਗੂਵਾਲ ਪ੍ਰਧਾਨ ਟਰੱਕ ਯੂਨੀਅਨ, ਗੁਰਤੇਜ ਸਿੰਘ ਝਨੇੜੀ, ਸਤਵੰਤ ਸਿੰਘ ਖਰੇ, ਭਗਵੰਤ ਸਿੰਘ ਖਰੇ, ਸੰਜੀਵ ਗਰਗ ਸੰਜੇ, ਦਰਸ਼ਨ ਸਿੰਘ ਕਾਲਾਝਾੜ ਚੇਅਰਮੈਨ ਬਲਾਕ ਸੰਮਤੀ, ਸ਼ਿੰਦਰਪਾਲ ਕੌਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਨਦਾਮਪੁਰ, ਵਿਕਰਮ ਸਿੰਘ ਨਕਟੇ, ਜਗਸੀਰ ਝਨੇੜੀ, ਬਲਵਿੰਦਰ ਘਾਬਦੀਆਂ, ਜਗਤਾਰ ਸਿੰਘ ਤੇ ਨਿਰਮਲ ਸਿੰਘ ਸਮੇਤ ਕਈ ਆਪ ਆਗੂ ਵੀ ਮੌਜੂਦ ਸਨ।
 


Babita

Content Editor

Related News