ਪੰਜਾਬ ''ਚ ਪੈ ਰਹੀਆਂ ਵੋਟਾਂ ਦੌਰਾਨ CM ਮਾਨ ਦੀ ਪੰਜਾਬੀਆਂ ਨੂੰ ਖ਼ਾਸ ਅਪੀਲ, ਤੁਸੀਂ ਵੀ ਪੜ੍ਹੋ
Sunday, Dec 14, 2025 - 09:15 AM (IST)
ਚੰਡੀਗੜ੍ਹ : ਪੰਜਾਬ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬੀਆਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਮੁੱਖ ਮੰਤਰੀ ਨੇ ਐਕਸ 'ਤੇ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਦੇ ਸੂਝਵਾਨ ਲੋਕਾਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਲਾਲਚ ਜਾਂ ਰਿਸ਼ਤੇਦਾਰੀਆਂ ਤੋਂ ਉੱਪਰ ਉੱਠ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਮੁੱਖ ਮੰਤਰੀ ਨੇ ਲਿਖਿਆ ਕਿ ਪਿੰਡਾਂ ਦੀ ਤਰੱਕੀ ਲਈ ਰਾਹ ਪੱਧਰੇ ਕਰੋ ਅਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ। ਦੱਸਣਯੋਗ ਹੈ ਕਿ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
