ਸੁਸ਼ੀਲ ਰਿੰਕੂ ਤੇ ਅੰਗੂਰਾਲ ''ਤੇ CM ਮਾਨ ਦਾ ਆਇਆ ਬਿਆਨ, ਕਿਹਾ ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ
Wednesday, Mar 27, 2024 - 06:24 PM (IST)
ਚੰਡੀਗੜ੍ਹ : ਜਲੰਧਰ ਤੋਂ ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਿਆ ਹੈ। ਸ਼ਾਇਰਾਨਾ ਅੰਦਾਜ਼ ਵਿਚ ਮੁੱਖ ਮੰਤਰੀ ਨੇ ਆਖਿਆ ਹੈ ਕਿ 'ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ'। ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ।
ਇਹ ਵੀ ਪੜ੍ਹੋ : ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ, ਦੱਸਿਆ ਕਿਉਂ ਛੱਡੀ ਆਮ ਆਦਮੀ ਪਾਰਟੀ