ਪੰਜਾਬ 'ਚ ਵਾਪਰੇ ਰੇਲ ਹਾਦਸੇ ਨੂੰ ਲੈ ਕੇ CM ਮਾਨ ਦਾ ਟਵੀਟ, ਪ੍ਰਸ਼ਾਸਨ ਨੂੰ ਜਾਰੀ ਕੀਤੇ ਹੁਕਮ

06/02/2024 11:02:15 AM

ਚੰਡੀਗੜ੍ਹ : ਪੰਜਾਬ 'ਚ ਤੜਕੇ ਸਵੇਰੇ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ 'ਤੇ 2 ਰੇਲਗੱਡੀਆਂ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੁੱਲ 57.68 ਫ਼ੀਸਦੀ ਪਈਆਂ ਵੋਟਾਂ, ਗਰਮੀ 'ਚ ਵੀ ਲੋਕਾਂ ਨੇ ਦਿਖਾਇਆ ਉਤਸ਼ਾਹ (ਤਸਵੀਰਾਂ)

ਮੁੱਖ ਮੰਤਰੀ ਨੇ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਇਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਮੌਕੇ 'ਤੇ ਪਹੁੰਚ ਕੇ ਹਰ ਸੰਭਵ ਮਦਦ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Big Breaking : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਦੋ ਮਾਲਗੱਡੀਆਂ ਦੀ ਆਹਮੋ-ਸਾਹਮਣੇ ਟੱਕਰ

ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਦੇ ਨਿਊ ਸਰਹਿੰਦ ਨੇੜੇ ਤੜਕਸਾਰ 2 ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਮਗਰੋਂ ਪੂਰੀਆਂ ਬੋਗੀਆਂ ਪਲਟੀ ਖਾ ਗੀਆਂ ਅਤੇ ਪਟੜੀ ਤੋਂ ਲੱਥ ਗਈਆਂ। ਇਸ ਭਿਆਨਕ ਘਟਨਾ ਦੌਰਾਨ ਦੋਵੇਂ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਦੋਹਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ 'ਚ ਦਾਖ਼ਲ ਕਰਾਇਆ ਗਿਆ ਹੈ ਅਤੇ ਫਿਰ ਰਾਜਿੰਦਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News