CM ਮਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ (ਤਸਵੀਰਾਂ)

Tuesday, Dec 27, 2022 - 11:05 AM (IST)

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਜਿੱਥੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ 'ਚ ਸੰਗਤਾਂ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਸਮੇਤ ਫਤਿਹਗੜ੍ਹ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ।

PunjabKesari

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਦੇ ਸਲਾਨਾ ਜੋੜ ਮੇਲੇ 'ਚ ਉਨ੍ਹਾਂ ਨੇ ਗੁਰੂ ਚਰਨਾਂ 'ਚ ਮੱਥਾ ਟੇਕਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਐਲਾਨ ਦੇ ਬਾਵਜੂਦ ਵੀ ਪ੍ਰੀ-ਪ੍ਰਾਇਮਰੀ ਵਾਲੇ ਇਹ ਬੱਚੇ ਵਰਦੀਆਂ ਤੋਂ ਵਾਂਝੇ

PunjabKesari

ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸੰਗਤਾਂ ਨਾਲ ਆਉਂਦੇ-ਜਾਂਦੇ ਸਮੇਂ ਗੱਲਬਾਤ ਵੀ ਕੀਤੀ ਗਈ ਅਤੇ ਮੋਬਾਇਲ 'ਤੇ ਸੈਲਫੀਆਂ ਵੀ ਖਿਚਵਾਈਆਂ। ਮੁੱਖ ਮੰਤਰੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

PunjabKesari

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ’ਤੇ ਬੋਲੇ ਮੰਤਰੀ ਹਰਜੋਤ ਬੈਂਸ, ਪਟਿਆਲਾ ਦੇ 2 ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਇਹ ਹਦਾਇਤ

PunjabKesari

ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਰਧਾ ਪੂਰਵਕ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ।

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News