ਲੁਧਿਆਣਾ 'ਚ ਹਜ਼ਾਰਾਂ ਨੌਜਵਾਨਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ, CM ਮਾਨ ਨੇ ਕੀਤਾ ਟਵੀਟ

01/05/2023 10:54:56 AM

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਇਨ੍ਹਾਂ ਅਧਿਆਪਕਾਂ ਦੀਆਂ ਨਿਯੁਕਤੀਆਂ ਸਿੱਖਿਆ ਵਿਭਾਗ 'ਚ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਕਿਹਾ-ਨਿਰਮਾਣ ਕਾਰਜਾਂ ਲਈ ਨਹੀਂ ਮਿਲ ਰਹੀ ਬੱਜਰੀ

ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ। ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ।

ਇਹ ਵੀ ਪੜ੍ਹੋ : ਖੰਨਾ 'ਚ ਵਾਪਰਿਆ ਦਰਦਨਾਕ ਹਾਦਸਾ, ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਮਜ਼ਦੂਰ ਦੀ ਮੌਤ

ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਭ ਦੇ ਮਸਲੇ ਹੱਲ ਹੋਣਗੇ। ਇਸ ਨਵੇਂ ਸਾਲ 'ਚ ਮੇਰੀ ਸਰਕਾਰੀ ਰੁਜ਼ਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News