CM ਮਾਨ ਵੱਲੋਂ ਨਾਰਕੋ-ਗੈਂਗਸਟਰ-ਅੱਤਵਾਦ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਏਕੀਕ੍ਰਿਤ ਕਾਰਵਾਈ ਦੀ ਵਕਾਲਤ

Saturday, Jul 30, 2022 - 09:33 PM (IST)

CM ਮਾਨ ਵੱਲੋਂ ਨਾਰਕੋ-ਗੈਂਗਸਟਰ-ਅੱਤਵਾਦ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਏਕੀਕ੍ਰਿਤ ਕਾਰਵਾਈ ਦੀ ਵਕਾਲਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅੱਤਵਾਦ ਦੇ ਨਾਪਾਕ ਗਠਜੋੜ ਨਾਲ ਸਿੱਝਣ ਲਈ ਸੂਬਿਆਂ ਵੱਲੋਂ ਏਕੀਕ੍ਰਿਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਤੇ ਕੌਮੀ ਸੁਰੱਖਿਆ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਇਕਜੁੱਟ ਹੋ ਕੇ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅੱਤਵਾਦੀਆਂ ਦੇ ਖ਼ਾਤਮੇ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਸੂਬਿਆਂ ਨੂੰ ਸਾਰੇ ਪੱਖਾਂ ਨੂੰ ਧਿਆਨ 'ਚ ਰੱਖਦਿਆਂ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਇਸ ਨੂੰ ਨੁਕਸ ਰਹਿਤ ਤਰੀਕੇ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਇੱਛਤ ਨਤੀਜੇ ਹਾਸਲ ਹੋ ਸਕਣ।

ਇਹ ਵੀ ਪੜ੍ਹੋ : AG ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਖੁੱਲ੍ਹ ਕੇ ਬੋਲੇ ਅਨਮੋਲ ਰਤਨ ਸਿੱਧੂ, ਦੱਸੀ ਇਹ ਵਜ੍ਹਾ

PunjabKesari

ਮੁੱਖ ਮੰਤਰੀ ਨੇ ਇਸ ਗਠਜੋੜ ਨੂੰ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਤੇ ਅਖੰਡਤਾ ਲਈ ਵੱਡਾ ਖ਼ਤਰਾ ਦੱਸਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਖ਼ਤਰੇ ਨੂੰ ਛੇਤੀ ਤੋਂ ਛੇਤੀ ਖ਼ਤਮ ਕਰਨ ਦੀ ਲੋੜ ਹੈ। ਸਮੇਂ ਦੀ ਲੋੜ ਹੈ ਕਿ ਸਾਰੇ ਸੂਬੇ ਆਪਣੇ ਵਖਰੇਵਿਆਂ ਨੂੰ ਪਾਸੇ ਰੱਖ ਕੇ ਇਸ ਖ਼ਤਰੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਮੁੱਖ ਮੰਤਰੀ ਨੇ ਸੂਬੇ ਵਿੱਚ ਫੋਰੈਂਸਿਕ ਲੈਬਾਰਟਰੀ ਸਥਾਪਤ ਕਰਨ ਲਈ ਕੇਂਦਰ ਸਰਕਾਰ ਦੀ ਹਰ ਸਹਾਇਤਾ ਤੇ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਨਸ਼ਿਆਂ, ਹਥਿਆਰਾਂ ਤੇ ਹੋਰ ਵਸਤਾਂ ਦੀ ਕੰਡਿਆਲੀ ਤਾਰ ਰਾਹੀਂ ਸਮੱਗਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਪੰਜਾਬ ਕੋਲ ਨਸ਼ਿਆਂ ਦੀ ਜਾਂਚ ਲਈ ਅਜਿਹੀ ਕੋਈ ਲੈਬਾਰਟਰੀ ਨਹੀਂ ਹੈ। ਇਹ ਲੈਬਾਰਟਰੀ ਸਥਾਪਤ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਲਗਾਏ ਗਏ ਬੰਦੀ ਸਿੰਘਾਂ ਦੀ ਰਿਹਾਈ ਦੇ ਫਲੈਕਸ ਬੋਰਡ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News