CM ਮਾਨ ਨੇ ਫਿਰ ਦੇ ਦਿੱਤੀ ਸਖ਼ਤ ਚਿਤਾਵਨੀ! ਪੜ੍ਹੋ ਕੀ ਹੈ ਪੂਰੀ ਖ਼ਬਰ
Thursday, May 01, 2025 - 10:21 AM (IST)

ਚੰਡੀਗੜ੍ਹ ( ਵੈੱਬ ਡੈਸਕ, ਅੰਕੁਰ) : ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਬੀ. ਬੀ. ਐੱਮ. ਬੀ. ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ! ਜਾਰੀ ਹੋ ਗਿਆ ਪੂਰਾ Schudule
ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਖ਼ਿਲਾਫ਼ ਇਕਜੁੱਟ ਹੋ ਗਈ ਹੈ। ਭਾਜਪਾ ਦਾ ਸਾਡੇ ਹੱਕਾਂ 'ਤੇ ਇਕ ਹੋਰ ਡਾਕਾ ਅਸੀਂ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਇਹ ਵੀ ਪੜ੍ਹੋ : ਗੈਸ, ਐਸੀਡਿਟੀ ਦੀਆਂ ਦਵਾਈਆਂ ਲੈਣ ਵਾਲੇ ਹੋ ਜਾਣ ਸਾਵਧਾਨ! ਚਿੰਤਾ ਭਰੇ ਅੰਕੜੇ ਆਏ ਸਾਹਮਣੇ
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣੇ ਹੱਕ ਦਾ ਪਾਣੀ ਲੈ ਚੁੱਕਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8