CM ਮਾਨ ਨੇ ਰਾਜਪਾਲ 'ਤੇ ਫਿਰ ਵਿੰਨ੍ਹਿਆ ਨਿਸ਼ਾਨਾ, ਆਪਣੇ ਅਧਿਕਾਰ ਖੇਤਰ 'ਚ ਰਹਿਣ ਦੀ ਦਿੱਤੀ ਸਲਾਹ

Tuesday, Feb 14, 2023 - 08:07 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚਲਦਾ ਆ ਰਿਹਾ ਰੇੜਕਾ ਕਾਇਮ ਹੈ। ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਕੀਤੇ ਸੀ ਤੇ ਨਾਲ ਹੀ 15 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦੌਰਾਨ ਜਵਾਬ ਨਾ ਮਿਲਣ 'ਤੇ ਉਹ ਕਾਨੂੰਨੀ ਸਲਾਹ ਲੈਣਗੇ। ਇਸ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਸੀ ਕਿ ਰਾਜਪਾਲ ਵੱਲੋਂ ਚੁੱਕੇ ਗਏ ਵਿਸ਼ੇ ਸੂਬੇ ਦੇ ਹਨ ਤੇ ਉਹ ਸੂਬੇ ਦੇ ਲੋਕਾਂ ਨੂੰ ਹੀ ਜਵਾਬਦੇਹ ਹਨ, ਕੇਂਦਰ ਸਰਕਾਰ ਵੱਲੋਂ ਥਾਪੇ ਕਿਸੇ ਨੁਮਾਇੰਦੇ ਨੂੰ ਨਹੀਂ। ਅੱਜ ਵੀ ਮੁੱਖ ਮੰਤਰੀ ਮਾਨ ਨੇ ਰਾਜਪਾਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਂਦਰ ਵੱਲੋਂ ਥਾਪੇ ਨੁਮਾਇੰਦੇ ਸਾਡੇ ਕੰਮ ਵਿਚ ਅੜਿੱਕਾ ਡਾਹੁਣ ਦੀ ਬਜਾਏ ਆਪਣੇ ਅਧਿਕਾਰ ਖੇਤਰ 'ਚ ਰਹਿਣ। 

ਇਹ ਖ਼ਬਰ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਧਾਮ ਨੇੜਿਓਂ ਮਿਲਿਆ ਅਰਬਾਂ ਦਾ 'ਖਜ਼ਾਨਾ'! ਬਦਲ ਜਾਵੇਗੀ ਦੇਸ਼ ਦੀ ਕਿਸਮਤ

ਪੰਜਾਬ ਵਿਧਾਨ ਸਭਾ ਵਿਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿਚ ਲੋਕ ਸਭ ਤੋਂ ਉੱਪਰ ਹਨ ਅਤੇ ਸਰਕਾਰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਵਿਅੰਗ ਕਸਿਆ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿਚ ਅੜਿੱਕੇ ਡਾਹ ਰਹੇ ਹਨ, ਜਿਹੜਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਥਾਪੇ ਹੋਏ ਵਿਅਕਤੀਆਂ ਨੂੰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿਚ ਅੜਿੱਕੇ ਡਾਹੁਣ ਦੀ ਥਾਂ ਆਪਣੇ ਅਧਿਕਾਰ ਖੇਤਰ ਵਿਚ ਰਹਿਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਰਾਜਪਾਲ ਦੀ ਚਿੱਠੀ 'ਤੇ CM ਮਾਨ ਦਾ ਡਟਵਾਂ ਸਟੈਂਡ, ਕਿਹਾ, "ਮੈਂ ਤੁਹਾਨੂੰ ਨਹੀਂ ਪੰਜਾਬੀਆਂ ਨੂੰ ਜਵਾਬਦੇਹ"

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਤੇ ਉਥੋਂ ਦੇ ਲੋਕ ਆਪਣੇ ਸੂਬਿਆਂ ਦੇ ਸਾਂਝੇ ਕੰਮਾਂ ਲਈ ਇਕਜੁੱਟ ਹੁੰਦੇ ਹਨ ਪਰ ਪੰਜਾਬ ਵਿਚ ਇਸ ਤਰ੍ਹਾਂ ਦਾ ਏਕਾ ਗਾਇਬ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਸਲਿਆਂ ਦਾ ਛੇਤੀ ਹੱਲ ਯਕੀਨੀ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ: ਫੀਸ ਨਾ ਦੇਣ ’ਤੇ ਬੇਰਹਿਮੀ ਨਾਲ ਕੁੱਟੇ ਬੱਚੇ ਨੂੰ ਹੋਇਆ ਅਧਰੰਗ, ਸਲੂਕ ਸੁਣ ਹੋ ਜਾਵੋਗੇ ਹੈਰਾਨ

ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੋਲਾ ਖਾਣ ਤੋਂ ਸਮੁੰਦਰੀ ਰਸਤੇ ਰਾਹੀਂ ਕੋਲਾ ਲਿਆਉਣ ਦੇ ਨੁਕਸਦਾਰ ਫੈਸਲੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਇਹ ਆਪਹੁਦਰਾ ਫੈਸਲਾ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਸੂਬਾ ਇਸ ਕੋਲੇ ਦੀ ਵਰਤੋਂ ਝੋਨਾ ਪੈਦਾ ਕਰਨ ਲਈ ਕਰਦਾ ਹੈ, ਜਿਸ ਦੀ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਅਹਿਮ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਕੋਲੇ ਦੀ ਢੁਆਈ ਦਾ ਵੱਧ ਖ਼ਰਚਾ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਹੜਾ ਗ਼ੈਰ-ਵਾਜਬ ਤੇ ਨਾਸਹਿਣਯੋਗ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News