CM ਭਗਵੰਤ ਮਾਨ ਤੇ ਕੈਪਟਨ ਨੇ ਖਿਡਾਰੀਆਂ ਦੀ ਕੋਈ ਸਾਰ ਨਹੀਂ ਲਈ : ਸੁਖਬੀਰ ਬਾਦਲ (ਵੀਡੀਓ)

Sunday, Mar 01, 2026 - 12:25 PM (IST)

CM ਭਗਵੰਤ ਮਾਨ ਤੇ ਕੈਪਟਨ ਨੇ ਖਿਡਾਰੀਆਂ ਦੀ ਕੋਈ ਸਾਰ ਨਹੀਂ ਲਈ : ਸੁਖਬੀਰ ਬਾਦਲ (ਵੀਡੀਓ)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕਿਸੇ ਸੂਬੇ ਨੇ ਤਰੱਕੀ ਕਰਨੀ ਹੈ ਤਾਂ ਉਸ ਨੂੰ ਆਪਣੇ ਸੂਬੇ ਦੀ ਜਵਾਨੀ ਸੰਭਾਲਣ ਦੀ ਲੋੜ ਹੈ ਅਤੇ ਜੇਕਰ ਜਵਾਨੀ ਬਚਾਉਣੀ ਹੈ ਤਾਂ ਖੇਡਾਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦੇ ਨੌਜਵਾਨਾਂ 'ਚ ਟੈਲੈਂਟ ਤਾਂ ਬਹੁਤ ਹੈ ਪਰ ਸਰਕਾਰਾਂ ਦੀ ਸੋਚ ਖੇਡਾਂ ਵੱਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਪਿੰਡਾਂ 'ਚ ਜਿੰਮਾਂ ਬਣਾਈਆਂ ਅਤੇ ਖਿਡਾਰੀਆਂ ਨੂੰ ਹਰ ਸਮਾਨ ਮੁਹੱਈਆ ਕਰਵਾਇਆ ਅਤੇ ਅਸੀਂ ਜਿੱਥੇ ਕੰਮ ਛੱਡ ਕੇ ਗਏ ਸੀ, ਉੱਥੇ ਹੀ ਰੁਕੇ ਹੋਏ ਹਨ। ਖੇਡਾਂ ਵੀ ਬੰਦ ਹੋ ਗਈਆਂ ਅਤੇ ਵਰਲਡ ਕੱਪ ਵੀ ਬੰਦ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤਾ ALERT

ਉਨ੍ਹਾਂ ਕਿਹਾ ਕਿ ਅੱਜ ਹਿੰਦੋਸਤਾਨ ਦੀ ਟੀਮ 'ਚ ਸਭ ਤੋਂ ਜ਼ਿਆਦਾ ਸ਼ੂਟਰ ਬਾਦਲ ਪਿੰਡ ਤੋਂ ਹਨ। ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਰਗੜੇ ਲਾਉਂਦਿਆਂ ਕਿਹਾ ਕਿ ਹੁਣ ਜਿਹੜੇ ਮੁੱਖ ਮੰਤਰੀ ਰਹੇ ਸਨ, ਸਿਰਫ ਰਾਜ ਕਰਨ ਲਈ ਰਹੇ ਹਨ ਅਤੇ ਇਨ੍ਹਾਂ ਦਾ ਖਿਡਾਰੀਆਂ ਵੱਲ ਕੋਈ ਧਿਆਨ ਨਹੀਂ ਹੈ। ਨਾ ਭਗਵੰਤ ਮਾਨ ਨੂੰ ਫ਼ਿਕਰ ਹੈ ਅਤੇ ਨਾ ਹੀ ਕੈਪਟਨ ਨੂੰ ਫ਼ਿਕਰ ਸੀ, ਇਸ ਕਾਰਨ ਕਿੱਥੇ ਦੀ ਕਿੱਥੇ ਪੰਜਾਬ ਚਲਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਲੈ ਕੇ ਆਉਣਾ ਪਵੇਗਾ, ਨਹੀਂ ਤਾਂ ਕੋਈ ਚਾਰਾ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ...

ਜੇਕਰ ਹੋਰ ਤਜ਼ੁਰਬੇ ਲੋਕ ਕਰਨਗੇ ਤਾਂ 5 ਸਾਲ ਹੋਰ ਖ਼ਰਾਬ ਹੋ ਜਾਣਗੇ। ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਕੋਈ ਵੀ ਵਪਾਰੀ ਪੰਜਾਬ 'ਚ ਇੰਡਸਟਰੀ ਲਾਉਣ ਲਈ ਤਿਆਰ ਨਹੀਂ ਹੈ ਕਿਉਂਕਿ ਸਭ ਡਰਦੇ ਹਨ ਕਿ ਪਤਾ ਨਹੀਂ ਕਦੋਂ ਕੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਦਿੱਲੀ ਵਾਲੀਆਂ ਪਾਰਟੀਆਂ ਨੂੰ ਭਜਾਉਣਾ ਪਵੇਗਾ ਤਾਂ ਹੀ ਪੰਜਾਬ ਬਚੇਗਾ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਪੋਰਟਸ ਸਰਕਾਰ ਦਾ ਬਹੁਤ ਮਹੱਤਵਪੂਰਨ ਹਿੱਸਾ ਹੋਵੇਗਾ ਅਤੇ ਪੰਜਾਬ 'ਚ ਖੇਡ ਸਟੇਡੀਅਮ ਬਣਾਏ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਵਾਂਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News