CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Saturday, Aug 31, 2024 - 06:57 PM (IST)

ਅੰਮ੍ਰਿਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਰਾਜਪਾਲ ਅਤੇ ਮੁੱਖ ਮੰਤਰੀ ਦੁਰਗਿਆਨਾ ਮੰਦਰ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਮੰਦਰ ਮੱਥਾ ਟੇਕਿਆ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਰਾਜਪਾਲ ਬਣ ਕੇ ਇੱਥੇ ਪਹੁੰਚਿਆ ਹਾਂ, ਅਕਸਰ ਇੱਥੇ ਆਉਣ ਬਾਰੇ ਸੋਚਦਾ ਹਾਂ ਤੇ ਅੱਜ ਆਖਿਰ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਅਰਦਾਸ ਕਰਦਾ ਹਾਂ ਕਿ ਈਮਾਨਦਾਰੀ ਨਾਲ ਲੋਕਾਂ ਦਾ ਸੇਵਕ ਬਣ ਕੇ ਕੰਮ ਕਰਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਉਹ ਇਲਾਕਾ ਹੈ ਜਿਸ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਵਾਹਿਗੁਰੂ ਮੇਹਰ ਕਰੇ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕਾਂ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8