CM ਮਾਨ ਅਤੇ ਕੇਜਰੀਵਾਲ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਲਾਂਟ ਦਾ ਕਰਨਗੇ ਉਦਘਾਟਨ: ਹਰਭਜਨ ਸਿੰਘ ETO

Thursday, Feb 08, 2024 - 11:39 PM (IST)

CM ਮਾਨ ਅਤੇ ਕੇਜਰੀਵਾਲ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਲਾਂਟ ਦਾ ਕਰਨਗੇ ਉਦਘਾਟਨ: ਹਰਭਜਨ ਸਿੰਘ ETO

ਚੰਡੀਗੜ੍ਹ - ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 12 ਜਨਵਰੀ, 2024 ਨੂੰ ਜੀ.ਏ.ਟੀ.ਪੀ.ਐਲ. ਨੂੰ ਸ਼ਾਮਲ ਕੀਤਾ ਸੀ ਅਤੇ 7 ਫਰਵਰੀ ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ - ਸੁਰੱਖਿਆ ਕਾਰਨਾਂ ਕਰਕੇ ਹਲਦਵਾਨੀ 'ਚ ਭਲਕੇ ਬੰਦ ਰਹਿਣਗੇ ਸਾਰੇ ਸਕੂਲ

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖ਼ਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ - ਪੰਜਾਬ ਪੁਲਸ ਦੇ 5 IPS ਅਤੇ 2 PPS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News