'ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

Sunday, Mar 16, 2025 - 01:58 PM (IST)

'ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ

ਦੱਸ ਦੇਈਏ ਕਿ ਅੱਜ 16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਏ ਹਨ।  ਇੱਥੋਂ ਉਹ ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵੀ ਜਾਣਗੇ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਜ਼ਿਕਰਯੋਗ ਹੈ ਕਿ 2022 'ਚ, ‘ਆਪ’ ਨੇ ਸੂਬੇ ਦੀਆਂ 117 'ਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਨੌਕਰੀਆਂ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਅਤੇ ਨਸ਼ੇ ਦਾ ਖਾਤਮਾ, ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਦੇ ਦਾਅਵੇ ਸ਼ਾਮਲ ਸਨ।

ਇਹ ਵੀ ਪੜ੍ਹੋ- ਹੋਲੇ ਮਹੱਲੇ ਮੌਕੇ ਗੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News